PunjabPunjabTop News

ਸਰਹੱਦ ਪਾਰ ਤੋਂ ਹਥਿਆਰ ਤਸਕਰੀ ਮਡਿਊਲ ਦਾ ਪੁਲਸ ਨੇ ਕੀਤਾ ਪ੍ਰਦਾਫਾਸ਼

DGP ਪੰਜਾਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਜ਼ਾਦੀ ਦਿਵਸ ਤੋਂ ਪਹਿਲਾਂ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਇਕ ਖੁਫ਼ੀਆ ਅਭਿਆਨ ਵਿਚ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਨੇ ਰਾਜਵੰਤ ਸਿੰਘ ਉਰਫ਼ ਰਾਜੂ ਨੂੰ ਫੜ੍ਹ ਕੇ ਇਕ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਪਾਕਿਸਤਾਨ-ਅਧਾਰਤ ਸਮੱਗਲਰ ਦੇ ਸੰਪਰਕ ਵਿਚ ਸੀ, ਜੋ ਡਰੋਨ ਅਤੇ ਹੋਰ ਸਾਧਨਾਂ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਨੂੰ ਭਾਰਤੀ ਖ਼ੇਤਰ ਵਿਚ ਭੇਜ ਰਿਹਾ ਸੀ। ਜਾਣਕਾਰੀ ਅਨੁਸਾਰ ਦੋਸ਼ੀ ਵਿਰੁਧ ਅੰਮ੍ਰਿਤਸਰ ਵਿਖੇ ਐਫ਼.ਆਈ.ਆਰ. ਦਰਜ ਕੀਤੀ ਗਈ ਹੈ ਤੇ ਮੁਲਜ਼ਮਾਂ ਵਲੋਂ ਕੀਤੀਆਂ ਗਈਆਂ ਪਿਛਲੀਆਂ ਤਸਕਰੀ ਦੀਆਂ ਗਤੀਵਿਧੀਆਂ ਦਾ ਪਤਾ ਲਗਾਉਣ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਰਾਜਵੰਤ ਸਿੰਘ ਦੇ ਕਬਜ਼ੇ ਵਿਚੋਂ 2 ਮੈਗਜ਼ੀਨਾਂ ਦੇ ਨਾਲ 2 ਪਿਸਤੌਲ ਵੀ ਬਰਾਮਦ ਕੀਤੇ ਗਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button