PunjabPunjabTop News

ਸਰੂਪ ਲਾਪਤਾ ਮਾਮਲੇ ਚ ਨਵੀਂ ਬਣਾਈ ਸਿੱਟ ਤੇ ਉੱਠਣ ਲੱਗੇ ਸਵਾਲ

ਪੰਜਾਬ ਵਿੱਚ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ 328 ਪਾਵਨ ਸਰੂਪਾਂ ਦੇ ਮਾਮਲਿਆਂ ਦੀ ਜਾਂਚ ਲਈ ਬਣਾਈ ਗਈ ਐਸਆਈਟੀ ਨੂੰ ਲੈ ਕੇ ਇੱਕ ਵਾਰ ਫਿਰ ਸਿਆਸੀ ਮਾਹੌਲ ਗਰਮਾ ਗਿਆ ਹੈ। ਐਸਆਈਟੀ ਦੀ ਤਬਦੀਲੀ ਤੋਂ ਬਾਅਦ ਵੱਖ-ਵੱਖ ਧਿਰਾਂ ਵੱਲੋਂ ਸਰਕਾਰ ਦੀ ਮਨਸ਼ਾ ‘ਤੇ ਸਵਾਲ ਉਠਾਏ ਜਾ ਰਹੇ ਹਨ। ਇਸ ਸਬੰਧੀ ਜਿਥੇ ਅਕਾਲੀ ਆਗੂ ਬਿਰਕਮ ਮਜੀਠੀਆ ਨੇ ਸਵਾਲ ਖੜੇ ਕੀਤੇ ਸਨ ਤਾਂ ਉਥੇ ਹੀ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪੱਖ ਵੀ ਸਾਹਮਣੇ ਆਇਆ ਹੈ।  ਇਸ ਮਾਮਲੇ ‘ਚ ਪਿਛਲੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅੰਮ੍ਰਿਤਧਾਰੀ ਐਸਆਈਟੀ ਬਣਾਉਣ ਦੀ ਮੰਗ ਰੱਖੀ ਗਈ ਸੀ।

ਇਸ ਮਾਮਲੇ ‘ਚ ਸ਼੍ਰੋਮਣੀ ਕਮੇਟੀ ਮੈਂਬਰ ਕੁਲਵੰਤ ਸਿੰਘ ਮੰਨਣ ਦਾ ਕਹਿਣਾ ਹੈ ਕਿ “ਜੇਕਰ ਸਰਕਾਰ ਵੱਲੋਂ ਬਣਾਈ ਗਈ ਨਵੀਂ ਐਸਆਈਟੀ ਅੰਮ੍ਰਿਤਧਾਰੀ ਅਧਿਕਾਰੀਆਂ ‘ਤੇ ਆਧਾਰਿਤ ਹੈ ਤਾਂ ਉਹ ਇਸ ਦਾ ਸਵਾਗਤ ਕਰਦੇ ਹਨ ਅਤੇ ਪੂਰਾ ਸਹਿਯੋਗ ਦੇਣਗੇ। ਜਦੋਂ ਮਾਮਲਾ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਵੇ, ਤਾਂ ਜਾਂਚ ਟੀਮ ਦੀ ਧਾਰਮਿਕ ਪਛਾਣ ਵੀ ਭਰੋਸੇਯੋਗ ਹੋਣੀ ਚਾਹੀਦੀ ਹੈ। ਜੇਕਰ ਉਹ ਟੀਮ ਅੰਮ੍ਰਿਤਧਾਰੀ ਨਹੀਂ ਹੈ ਤਾਂ ਸਰਕਾਰ ਖੇਡਾਂ ਖੇਡ ਰਹੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਵੀ ਇਹ ਮੰਗ ਰੱਖੀ ਗਈ ਸੀ ਪਰ ਜੇਕਰ ਅੰਮ੍ਰਿਤਧਾਰੀ ਜਾਂਚ ਟੀਮ ਨਹੀਂ ਹੈ ਤਾਂ ਮਤਲਬ ਉਹ ਜਥੇਦਾਰ ਸਾਹਿਬ ਦੇ ਹੁਕਮਾਂ ਨੂੰ ਵੀ ਨਹੀਂ ਮੰਨਦੇ।”

ਸਰਕਾਰ ਦੇ ਹਮਾਇਤੀਆਂ ਦਾ ਮੰਨਣਾ ਹੈ ਕਿ ਐਸਆਈਟੀ ਦੀ ਬਦਲੀ ਜਾਂਚ ਪ੍ਰਕਿਰਿਆ ਨੂੰ ਤੇਜ਼ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਕੀਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਹਰ ਕਦਮ ਕਾਨੂੰਨੀ ਅਤੇ ਪ੍ਰਸ਼ਾਸਨਿਕ ਮਿਆਰਾਂ ਅਨੁਸਾਰ ਹੀ ਚੁੱਕਿਆ ਗਿਆ ਹੈ। ਦੱਸ ਦਈਏ ਕਿ ਇਸ ਮਾਮਲੇ ‘ਚ ਐਸਆਈਟੀ ਦੀ ਅਗਵਾਈ ਪਹਿਲਾਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਕਰ ਰਹੇ ਸਨ, ਜਿਨ੍ਹਾਂ ਦੀ ਥਾਂ ਹੁਣ ਡੀਆਈਜੀ ਰੋਪੜ ਰੇਂਜ ਦੇ ਡਾ. ਨਾਨਕ ਸਿੰਘ ਹੱਥ ਕਮਾਨ ਸੌਂਪੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button