ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਦਿੱਤੀ ਗਈ Y+ ਮੁੱਹਈਆ
NCP ਨੇਤਾ ਬਾਬਾ ਸਿੱਦੀਕੀ ਦੇ ਸਭ ਤੋਂ ਕਰੀਬੀ ਦੋਸਤ ਮੰਨੇ ਜਾਣ ਵਾਲੇ ਅਦਾਕਾਰ ਸਲਮਾਨ ਖਾਨ ਵੀ ਸਦਮੇ ਵਿੱਚ ਹਨ। 12 ਅਕਤੂਬਰ ਨੂੰ ਲਾਰੇਂਸ ਬਿਸ਼ਨੋਈ ਗੈਂਗ ਨੇ ਕਥਿਤ ਤੌਰ ‘ਤੇ ਬਾਬੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ, ਜਿਸ ਤੋਂ ਬਾਅਦ ਹਰ ਪਾਸੇ ਦਹਿਸ਼ਤ ਦਾ ਮਾਹੌਲ ਹੈ। ਲਾਰੈਂਸ ਬਿਸ਼ਨੋਈ ਗੈਂਗ ਉਹੀ ਹੈ ਜਿਸ ਨੇ ਪਹਿਲਾਂ ਵੀ ਸਲਮਾਨ ਖਾਨ ਦੇ ਘਰ ‘ਤੇ ਗੋਲੀਬਾਰੀ ਕੀਤੀ ਸੀ। ਖਤਰੇ ਨੂੰ ਦੇਖਦੇ ਹੋਏ ਸਲਮਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।ਬਾਬਾ ਸਿੱਦੀਕੀ ਨੂੰ ਸਲਮਾਨ ਖਾਨ ਨਾਲ ਕਰੀਬੀ ਸਬੰਧਾਂ ਕਾਰਨ ਨਿਸ਼ਾਨਾ ਬਣਾਇਆ ਗਿਆ ਸੀ। ਸਲਮਾਨ ਖਾਨ ਸਾਲਾਂ ਤੋਂ ਲਾਰੇਂਸ ਬਿਸ਼ਨੋਈ ਗੈਂਗ ਦੇ ਰਾਡਾਰ ‘ਤੇ ਹਨ। ਇਨ੍ਹਾਂ ਘਟਨਾਵਾਂ ਦੇ ਮੱਦੇਨਜ਼ਰ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਦੇ ਆਲੇ-ਦੁਆਲੇ ਦਾ ਇਲਾਕਾ ਹੁਣ ਸੁੰਨਸਾਨ ਹੋ ਗਿਆ ਹੈ, ਜਿੱਥੇ ਉੱਥੇ ਖੜ੍ਹੇ ਲੋਕਾਂ ਨੂੰ ਸੈਲਫੀ ਜਾਂ ਵੀਡੀਓ ਲੈਣ ਲਈ ਇਕ ਪਲ ਲਈ ਵੀ ਰੁਕਣ ਦੀ ਮਨਾਹੀ ਕਰ ਦਿੱਤੀ ਗਈ ਹੈ। ਸਲਮਾਨ ਨੂੰ Y+ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.