ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਪਟਿਆਲਾ : ਪੰਜਾਬੀ ਅਦਾਕਾਰਾ ਅਤੇ ਬਿੱਗ ਬੌਸ ਸੀਜ਼ਨ 13 ਦੀ ਫਾਈਨਲਿਸਟ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਗਿੱਲ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਫੋਨ ‘ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸੰਤੋਖ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਉਹ ਕਿਸੇ ਕੰਮ ਦੇ ਸਿਲਸਿਲੇ ‘ਚ ਆਪਣੀ ਕਾਰ ‘ਚ ਤਰਨਤਾਰਨ ਵੱਲ ਜਾ ਰਿਹਾ ਸੀ ਤਾਂ ਫੋਨ ਕਰਨ ਵਾਲੇ ਨੇ ਉਸ ਨੂੰ ਧਮਕੀ ਦਿੱਤੀ ਕਿ ਉਹ ਦੀਵਾਲੀ ਤੋਂ ਪਹਿਲਾਂ ਉਸ ਨੂੰ ਮਾਰ ਦੇਣਗੇ। ਸੰਤੋਖ ਸਿੰਘ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਦੇ ਦਿੱਤੀ ਹੈ।
ਹਵਾਈ ਸੈਨਾ ਦਾ 90ਵਾਂ ਸਥਾਪਨਾ ਦਿਵਸ, AIR Show ’ਚ ਜਹਾਜ਼ਾਂ ਨਾਲ ਦਿਖਾਈਆਂ ਕਲਾਬਾਜ਼ੀਆਂ | D5 Channel Punjabi
ਜਿਕਰਯੋਗ ਹੈ ਕਿ ਪਿਛਲੇ ਸਾਲ ਵੀ ਸੰਤੋਖ ਗਿੱਲ ‘ਤੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀ ਚਲਾਈ ਗਈ ਸੀ ਪਰ ਕਿਸੇ ਤਰ੍ਹਾਂ ਉਨ੍ਹਾਂ ਦਾ ਬਚਾਅ ਹੋ ਗਿਆ ਸੀ। ਜੰਡਿਆਲਾ ਗੁਰੂ ਇਲਾਕੇ ‘ਚ ਬਾਈਕ ਸਵਾਰ ਦੋ ਨੌਜਵਾਨਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਮਾਮਲੇ ਨੂੰ ਲੈ ਕੇ ਐਸਐਸਪੀ ਦਿਹਾਤੀ ਸਵਪਨ ਸ਼ਰਮਾ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸਬੂਤਾਂ ਦੇ ਆਧਾਰ ‘ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਐਸਐਸਪੀ ਨੇ ਦੱਸਿਆ ਕਿ ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਪਿਛਲੇ ਸਾਲ ਸੰਤੋਖ ਗਿੱਲ ‘ਤੇ ਗੋਲੀਬਾਰੀ ਹੋਈ ਸੀ, ਉਸ ਮਾਮਲੇ ‘ਚ ਅੱਜ ਤੱਕ ਬਦਮਾਸ਼ ਫੜੇ ਨਹੀਂ ਗਏ। ਪੁਲਿਸ ਨੇ ਉਸ ਇਲਾਕੇ ਵਿੱਚ ਲੱਗੇ ਸੀਸੀਟੀਵੀ ਦੀ ਤਲਾਸ਼ੀ ਲਈ ਸੀ ਪਰ ਸ਼ਰਾਰਤੀ ਅਨਸਰਾਂ ਦਾ ਕਿਤੇ ਵੀ ਪਤਾ ਨਹੀਂ ਲੱਗ ਸਕਿਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.