SportsTop News

ਟੀ-20 ਵਿਸ਼ਵ ਕੱਪ 2026 : ਵੈਸਟ ਇੰਡੀਜ਼ ਨੇ ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ

ਵੈਸਟ ਇੰਡੀਜ਼ ਲਗਾਤਾਰ ਤਿੰਨ ਜਿੱਤਾਂ ਦਰਜ ਕਰਕੇ ਟੀ-20 ਵਿਸ਼ਵ ਕੱਪ ਦੇ ਸੁਪਰ 8 ’ਚ ਪਹੁੰਚਣ ਵਾਲੀ ਪਹਿਲੀ ਟੀਮ ਬਣ ਗਈ ਹੈ। ਟੀਮ ਨੇ ਐਤਵਾਰ ਨੂੰ ਦਿਨ ਦੇ ਪਹਿਲੇ ਮੈਚ ਵਿੱਚ ਨੇਪਾਲ ਨੂੰ 9 ਵਿਕਟਾਂ ਨਾਲ ਹਰਾਇਆ। ਵੈਸਟ ਇੰਡੀਜ਼ ਨੇ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿੱਚ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨੇਪਾਲ ਨੇ 20 ਓਵਰਾਂ ਵਿੱਚ 8 ਵਿਕਟਾਂ ਗੁਆ ਕੇ 133 ਦੌੜਾਂ ਬਣਾਈਆਂ। ਜਵਾਬ ਵਿੱਚ ਵਿੰਡੀਜ਼ ਨੇ 1 ਵਿਕਟ ਗੁਆ ਕੇ 15.2 ਓਵਰਾਂ ਵਿੱਚ ਇਹ ਟੀਚਾ ਆਸਾਨੀ ਨਾਲ ਹਾਸਲ ਕਰ ਲਿਆ।

ਵੈਸਟ ਇੰਡੀਜ਼ ਦੇ ਬੱਲੇਬਾਜ਼ ਕਪਤਾਨ ਸ਼ਾਈ ਹੋਪ ਦੇ ਨਾਬਾਦ ਅਰਧ ਸੈਂਕੜਾ ਲਗਾਇਆ। ਉਸ ਨੇ 44 ਗੇਂਦਾਂ ਵਿੱਚ ਨਾਬਾਦ 61 ਦੌੜਾਂ ਬਣਾਈਆਂ। ਉਸਦੇ ਇਲਾਵਾ ਸ਼ਿਨਰੋਨ ਹੇਟਮਾਇਰ ਨੇ ਨਾਬਾਦ 46 ਅਤੇ ਬ੍ਰੈਂਡਨ ਕਿੰਗ ਨੇ 22 ਦੌੜਾਂ ਬਣਾਈਆਂ। ਨੇਪਾਲ ਲਈ ਨੰਦਨ ਯਾਦਵ ਨੇ 1 ਵਿਕਟ ਹਾਸਲ ਕੀਤੀ। ਨੇਪਾਲ ਲਈ ਦੀਪੇਂਦਰ ਸਿੰਘ ਏਰੀ ਨੇ ਅਰਧ ਸੈਂਕੜਾ ਲਗਾਇਆ। ਉਨ੍ਹਾਂ ਨੇ 47 ਗੇਂਦਾਂ ਵਿੱਚ 58 ਦੌੜਾਂ ਬਣਾਈਆਂ। ਸੋਮਪਾਲ ਕਾਮੀ 15 ਗੇਂਦਾਂ ਵਿੱਚ 26 ਦੌੜਾਂ ਬਣਾਉਣ ਤੋਂ ਬਾਅਦ ਅਜੇਤੂ ਰਹੇ। ਲੋਕੇਸ਼ ਬਾਮ ਨੇ 13, ਗੁਲਸ਼ਨ ਝਾਅ ਅਤੇ ਆਸਿਫ ਸ਼ੇਖ ਨੇ 11-11 ਦੌੜਾਂ ਬਣਾਈਆਂ। ਵੈਸਟਇੰਡੀਜ਼ ਲਈ ਜੇਸਨ ਹੋਲਡਰ ਨੇ 4 ਵਿਕਟਾਂ ਲਈਆਂ। ਰੋਸਟਨ ਚੇਜ਼, ਮੈਥਿਊ ਫੋਰਡ, ਅਕੀਲ ਹੁਸੈਨ ਅਤੇ ਸ਼ਮਾਰ ਜੋਸਫ਼ ਨੇ 1-1 ਵਿਕਟ ਹਾਸਲ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button