ਸੰਜੌਲੀ ਮਸਜਿਦ ਨੂੰ ਲੈ ਕੇ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਮਾਮਲੇ ‘ਚ ਪਿਛਲੀ ਸੁਣਵਾਈ ਤੋਂ ਬਾਅਦ 5 ਅਕਤੂਬਰ ਦੀ ਤਰੀਕ ਦਿੱਤੀ ਗਈ ਹੈ। ਸੰਜੌਲੀ ‘ਚ ਸ਼ਾਂਤੀ ਵਿਵਸਥਾ ਦੇ ਮੱਦੇਨਜ਼ਰ ਬੁੱਧਵਾਰ ਸਵੇਰੇ 7 ਵਜੇ ਤੋਂ ਪੂਰੇ ਇਲਾਕੇ ‘ਚ ਧਾਰਾ 163 ਲਾਗੂ ਕਰ ਦਿੱਤੀ ਗਈ ਹੈ, ਜਿਸ ਤੋਂ ਬਾਅਦ ਪੰਜ ਜਾਂ ਇਸ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਉਧਰ ਹਿੰਦੂ ਸੰਗਠਨਾਂ ਵੱਲੋਂ ਇਸ ਦਾ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ।
https://x.com/ANI/status/1833765569750880547?ref_src=twsrc%5Etfw%7Ctwcamp%5Etweetembed%7Ctwterm%5E1833765569750880547%7Ctwgr%5Ec00799c4b892e7e3733c9477a8354318e53f034b%7Ctwcon%5Es1_&ref_url=https%3A%2F%2Ftv9punjabi.com%2Findia%2Fshimla-sanjauli-mosque-protest-controversy-dhara-163-imposed-hindu-organizations-protest-dhalli-himachal-police-detail-in-punjabi-2109009
ਸੰਜੌਲੀ ਵਿੱਚ ਢਲੀ ਸੁਰੰਗ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ। ਬਾਹਰੋਂ ਆਉਣ ਵਾਲੇ ਵਾਹਨਾਂ ਦੇ ਦਾਖਲੇ ‘ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਢਲੀ ਸੁਰੰਗ ਤੇ ਲਾਏ ਬੈਰੀਕੇਡਿੰਗ ਨੂੰ ਤੋੜ ਦਿੱਤਾ ਹੈ। ਪੁਲਿਸ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਲਈ ਉਸਨੂੰ ਕਰੜੀ ਮਸ਼ਕੱਤ ਕਰਨੀ ਪੈ ਰਹੀ ਹੈ। ਪੁਲਿਸ ਨੇ ਸੁਰੰਗ ‘ਤੇ ਬੈਰੀਕੇਡ ਲਗਾ ਦਿੱਤੇ ਅਤੇ ਚੈਕਿੰਗ ਤੋਂ ਬਾਅਦ ਸਿਰਫ਼ ਆਮ ਲੋਕਾਂ ਨੂੰ ਪੈਦਲ ਹੀ ਜਾਣ ਦਿੱਤਾ ਗਿਆ। ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਤੇ ਲਾਠੀਚਾਰਜ ਕਰ ਦਿੱਤਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.