PunjabTop News

ਸ਼ੁਭਕਰਨ ਸਿੰਘ ਮੌਤ ਮਾਮਲਾ :- ਹਾਈਕੋਰਟ ਵੱਲੋਂ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ

ਖਨੌਰੀ ਬਾਰਡਰ ‘ਤੇ ਕਿਸਾਨਾਂ ਦੇ ਧਰਨੇ ਦੌਰਾਨ ਸ਼ੁਭਕਰਨ ਸਿੰਘ ਦੀ ਮੌਤ ਦਾ ਮਾਮਲਾ ਹੁਣ ਜਾਂਚ ਵੱਲ ਵਧਦਾ ਨਜ਼ਰ ਆ ਰਿਹਾ ਹੈ। ਇਸ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਬਣਾਏ ਗਏ ਜੁਡੀਸ਼ੀਅਲ ਕਮਿਸ਼ਨ ਦੀ ਰਿਪੋਰਟ ਪੇਸ਼ ਕਰ ਦਿੱਤੀ ਗਈ ਹੈ। ਪਰ ਸ਼ੁਭਕਰਨ ਦੇ ਪਰਿਵਾਰ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਪੁਲਿਸ ਕਮਿਸ਼ਨਰ ਵੀ ਮੌਜੂਦ ਸਨ।

ਅਜਿਹੇ ‘ਚ ਪੁਲਿਸ ਦੀ ਕਾਰਵਾਈ ‘ਤੇ ਉਨ੍ਹਾਂ ਨੂੰ ਸ਼ੱਕ ਹੈ। ਇਸ ਲਈ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ। ਇਸ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।

21 ਫਰਵਰੀ ਨੂੰ ਖਨੌਰੀ ਸਰਹੱਦ ‘ਤੇ ਪ੍ਰਦਰਸ਼ਨ ਕਰਦੇ ਹੋਏ ਸ਼ੁਭਕਰਨ ਸਿੰਘ ਦੀ ਜਾਨ ਚਲੀ ਗਈ ਸੀ। ਕਿਸਾਨਾਂ ਦਾ ਦੋਸ਼ ਹੈ ਕਿ ਹਰਿਆਣਾ ਪੁਲਿਸ ਵੱਲੋਂ ਚਲਾਈ ਗਈ ਗੋਲੀ ਕਾਰਨ ਸ਼ੁਭਕਰਨ ਦੀ ਜਾਨ ਚਲੀ ਗਈ ਸੀ ਅਤੇ ਪਰਿਵਾਰ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਇਸ ਤੋਂ ਬਾਅਦ ਹਾਈਕੋਰਟ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਸਨ।

ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਦੀ ਇਸ ਕਾਰਵਾਈ ਨੂੰ ਦੇਖ ਕੇ ਕਿਸਾਨ ਰੁਕ ਗਏ ਸਨ ਪਰ ਫਿਰ ਵੀ ਪੁਲਿਸ ਅਧਿਕਾਰੀਆਂ ਵੱਲੋਂ ਕਾਰਵਾਈ ਨੂੰ ਰੋਕਿਆ ਨਹੀਂ ਗਿਆ। ਇਲਜ਼ਾਮਾਂ ਅਨੁਸਾਰ ਕਿਸਾਨ ਸ਼ੁਭਕਰਨ ਸਿੰਘ ਹਰਿਆਣਾ ਸਰਹੱਦ ਤੋਂ ਮਹਿਜ਼ ਪੰਜ ਕਦਮ ਦੀ ਦੂਰੀ ਤੇ ਹੀ ਸੀ ਜਦੋਂ ਉਸ ਦੇ ਸਿਰ ਦੇ ਪਿੱਛੇ ਗੋਲੀ ਮਾਰੀ ਗਈ। ਇਸ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ। ਕਰੀਬ ਇਕ ਘੰਟੇ ਬਾਅਦ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button