EDITORIALPunjabTop News

ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਲਗਾਤਾਰ ਤਲਬ ਕੀਤੇ ਜਾ ਰਹੇ ਹਨ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ

ਜੱਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਸਾਬਕਾ 3 ਸਾਬਕਾ ਜੱਥੇਦਾਰਾਂ ਤੋਂ ਸਪੱਸ਼ਟੀਕਰਨ ਮੰਗਿਆ ਸੀ ਜਿਨ੍ਹਾਂ ਨੇ ਰਾਮ ਰਹੀਮ ਨੂੰ ਮੁਆਫੀ ਦਿੱਤੀ ਸੀ। ਜਿਸ ਦੇ ਜਵਾਬ ਵਿੱਚ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਆਪਣਾ ਸਪਸ਼ਟੀਕਰਨ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜ ਦਿੱਤਾ ਹੈ।

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਮੇਤ 2007-2017 ਦੌਰਾਨ ਸਰਕਾਰ ਵਿੱਚ ਅਹੁਦਾ ਸੰਭਾਲਣ ਵਾਲੇ ਮੰਤਰੀਆਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 2015 ਦੀ ਕਾਰਜਕਾਰਨੀ ਕਮੇਟੀ ਦੇ ਮੈਂਬਰਾਂ ਅਤੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਬੁਲਾਇਆ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਹਿਬਾਨਾਂ ਵੱਲੋਂ ਸਾਰੇ ਮਾਮਲੇ ਤੇ ਸੁਆਲ ਜੁਆਬ ਕੀਤੇ ਜਾਣਗੇ।ਇਹਨਾਂ ਸੁਆਲ ਜਵਾਬਾਂ ਤੋਂ ਬਾਅਦ ਹੋ ਸਕਦਾ ਹੈ ਸਿੰਘ ਸਿੰਘ ਸਹਿਬਾਨ ਸੁਖਬੀਰ ਬਾਦਲ ਅਤੇ ਅਕਾਲੀ ਦਲ ਦੀ ਸਰਕਾਰ ਦੇ ਮੰਤਰੀਆਂ ਨੂੰ ਵੀ ਸਜ਼ਾ ਦਿੱਤੀਆਂ ਜਾਣ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਨ੍ਹਾਂ ਮਾਮਲਿਆਂ ਬਾਰੇ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਦੋਸ਼ੀ ਆਗੂਆਂ ਲਈ ਧਾਰਮਿਕ ਸਜ਼ਾ (ਤਨਖਾਹ) ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਪ੍ਰਗਟਾਈ ਹੈ। ਇਸ ਮੀਟਿੰਗ ਦਾ ਉਦੇਸ਼ ਇਨ੍ਹਾਂ ਘਟਨਾਵਾਂ ਲਈ ਜ਼ਿੰਮੇਵਾਰ ਵਿਅਕਤੀਆਂ ਤੋਂ ਜਵਾਬਦੇਹੀ ਤੈਅ ਕਰਨਾ ਅਤੇ ਧਾਰਮਿਕ ਕਦਰਾਂ-ਕੀਮਤਾਂ ਨਾਲ ਇਨਸਾਫ਼ ਯਕੀਨੀ ਬਣਾਉਣਾ ਹੈ। ਇਹ ਫੈਸਲਾ ਸਿੱਖ ਕੌਮ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਸਥਿਤੀ ਲਈ ਅਹਿਮ ਹੋਵੇਗਾ।

ਭਾਰਤੀ ਜਨਤਾ ਪਾਰਟੀ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਨੂੰ ਵੀ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਕੈਬਨਿਟ ਮੰਤਰੀ ਦਾ ਦਰਜਾ ਰੱਖਣ ਵਾਲੇ ਸਿਰਸਾ ਨੂੰ ਸਿੱਖ ਕੌਮ ਨਾਲ ਸਬੰਧਤ ਮਾਮਲਿਆਂ ਵਿੱਚ ਗੰਭੀਰ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਹੋਰਨਾਂ ਆਗੂਆਂ ਸਮੇਤ ਤਲਬ ਕੀਤਾ ਗਿਆ ਹੈ। ਇਨ੍ਹਾਂ ਮਾਮਲਿਆਂ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਬਰਗਾੜੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਵਰਗੇ ਮੁੱਦੇ ਸ਼ਾਮਲ ਹਨ।

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਮੇਤ 2007-2017 ਦੌਰਾਨ ਸਰਕਾਰ ਵਿੱਚ ਅਹੁਦਾ ਸੰਭਾਲਣ ਵਾਲੇ ਮੰਤਰੀਆਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 2015 ਦੀ ਕਾਰਜਕਾਰਨੀ ਕਮੇਟੀ ਦੇ ਮੈਂਬਰਾਂ ਅਤੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਬੁਲਾਇਆ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਹਿਬਾਨਾਂ ਵੱਲੋਂ ਸਾਰੇ ਮਾਮਲੇ ਤੇ ਸੁਆਲ ਜੁਆਬ ਕੀਤੇ ਜਾਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button