PunjabPunjabTop News

ਸ਼੍ਰੋਮਣੀ ਕਮੇਟੀ ਨੇ ਸੱਦਿਆ 28 ਮਾਰਚ ਨੂੰ ਸੱਦਿਆ ਸਲਾਨਾ ਬਜਟ ਇਜਲਾਸ


ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਲਾਨਾ ਬਜਟ ਇਜਲਾਸ ਇਸ ਵਾਰ 28 ਮਾਰਚ ਨੂੰ ਸੱਦਿਆ ਗਿਆ ਹੈ। ਅੰਤਰਿੰਗ ਕਮੇਟੀ ਇਕੱਤਰਤਾ ਵਿੱਚ ਲਏ ਉਕਤ ਫੈਸਲੇ ਉਪਰੰਤ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਬਜਟ ਇਜਲਾਸ 28 ਮਾਰਚ ਨੂੰ ਦੁਪਹਿਰ 12 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ ਜਿਸ ਦੌਰਾਨ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਸੈਕਸ਼ਨ 85 ਅਤੇ ਸੈਕਸ਼ਨ 87 ਦੇ ਗੁਰਦੁਆਰਾ ਸਾਹਿਬਾਨ, ਵਿਦਿਅਕ ਅਦਾਰੇ, ਟਰਸਟਾਂ ਆਦਿ ਦਾ ਸਲਾਨਾ ਬਜਟ ਪਾਸ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਇਜਲਾਸ ਵਿੱਚ ਸ਼ਾਮਿਲ ਹੋਣ ਲਈ ਮੈਂਬਰ ਸਾਹਿਬਾਨ ਨੂੰ ਰਸਮੀ ਪੱਤਰ ਜਾਰੀ ਕੀਤੇ ਜਾ ਰਹੇ ਹਨ।ਉਹਨਾਂ ਕਿਹਾ ਕਿ ਪਾਵਨ ਸਰੂਪਾਂ ਦੇ ਬੇਅਦਬੀ ਮਾਮਲਿਆਂ ਨੂੰ ਠੱਲ ਪਾਉਣ ਲਈ ਸਰਕਾਰ ਨੂੰ ਇੱਕ ਵੱਖਰਾ ਐਕਟ ਬਣਾਉਣਾ ਚਾਹੀਦਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ ਤੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਤੋਂ ਇਲਾਵਾ ਹੋਰ ਅੰਤਰਿੰਗ ਕਮੇਟੀ ਮੈਂਬਰ ਸਾਹਿਬਾਨ ਤੇ ਸ਼੍ਰੋਮਣੀ ਕਮੇਟੀ ਅਧਿਕਾਰੀ ਹਾਜ਼ਰ ਸਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button