IndiaTop News

ਸ਼੍ਰੋਮਣੀ ਕਮੇਟੀ ਮੈਂਬਰ ਬੀਐਸ ਸਿਆਲਕਾ ਨੇ ਡੇਰਾਮੁਖੀ ਦੀ ਪੈਰੋਲ ਖ਼ਿਲਾਫ਼ ਹਾਈ ਕੋਰਟ ਚ ਦਾਇਰ ਕੀਤੀ ਪਟੀਸ਼ਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੈਂਬਰ ਬੀਐਸ ਸਿਆਲਕਾ ਨੇ ਹਰਿਆਣਾ ਸਰਕਾਰ ਵੱਲੋਂ ਡੇਰਾਮੁਖੀ ਰਾਮ ਰਹੀਮ ਨੂੰ ਪੈਰੋਲ ਦੇਣ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਪਟੀਸ਼ਨ ‘ਚ ਹਰਿਆਣਾ ਦੇ ਮੁੱਖ ਸਕੱਤਰ, ਗ੍ਰਹਿ ਸਕੱਤਰ, ਰੋਹਤਕ ਦੇ ਕਮਿਸ਼ਨਰ, ਪੁਲਿਸ ਡਾਇਰੈਕਟਰ ਜਨਰਲ, ਪੰਜਾਬ ਦੇ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ, ਕੇਂਦਰੀ ਗ੍ਰਹਿ ਸਕੱਤਰ, ਸੁਨਾਰੀਆ ਜੇਲ੍ਹ ਦੇ ਸੁਪਰਡੈਂਟ, ਡੀਸੀ ਰੋਹਤਕ ਅਤੇ ਡੇਰਾ ਮੁਖੀ ਗੁਰਮੀਤ ਸਿੰਘ ਨੂੰ ਜਵਾਬਦੇਹ ਬਣਾਇਆ ਗਿਆ ਹੈ। ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਦੇ ਕੇ ਸਿੱਧੇ ਤੌਰ ‘ਤੇ ਨਿਯਮਾਂ ਦੀ ਉਲੰਘਣਾ ਕੀਤੀ ਹੈ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਡੇਰਾ ਮੁਖੀ ਬਲਾਤਕਾਰ ਅਤੇ ਕਤਲ ਵਰਗੇ ਮਾਮਲਿਆਂ ‘ਚ ਸਜ਼ਾ ਕੱਟ ਰਿਹਾ ਹੈ। ਉਨ੍ਹਾਂ ਦੇ ਖਿਲਾਫ ਪੰਜਾਬ ‘ਚ ਵੀ ਕਈ ਮਾਮਲੇ ਦਰਜ ਹਨ।ਗੁਰੂ ਗ੍ਰੰਥ ਸਾਹਿਬ ਜੀ ਦੀ ਉਨ੍ਹਾਂ ਦੇ ਪੈਰੋਕਾਰਾਂ ਵਲੋਂ ਕਥਿਤ ਤੌਰ ‘ਤੇ ਅਪਮਾਨ ਕੀਤਾ ਗਿਆ ਸੀ, ਜਿਸ ‘ਤੇ ਸਿੱਖਾਂ ਅਤੇ ਉਨ੍ਹਾਂ ਦੇ ਪੈਰੋਕਾਰਾਂ ਵਿਚਾਲੇ ਕਈ ਵਾਰ ਵਿਵਾਦ ਵੀ ਹੋਇਆ ਸੀ। ਇਸ ਕਾਰਨ ਪੰਜਾਬ ਵਿੱਚ ਕਈ ਰੋਸ ਮਾਰਚ, ਪੰਜਾਬ ਬੰਦ, ਸੜਕਾਂ ਅਤੇ ਰੇਲਵੇ ਲਾਈਨਾਂ ਜਾਮ ਕੀਤੀਆਂ ਗਈਆਂ।ਡੇਰਾ ਮੁਖੀ ਨੂੰ ਪੈਰੋਲ ਦੇਣ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਅਤੇ ਪੰਜਾਬ ਵਿੱਚ ਸ਼ਾਂਤੀ ਨੂੰ ਖ਼ਤਰਾ ਪੈਦਾ ਹੋਇਆ ਹੈ। ਪਟੀਸ਼ਨ ਵਿੱਚ ਅਦਾਲਤ ਤੋਂ ਮੰਗ ਕੀਤੀ ਗਈ ਸੀ ਕਿ ਡੇਰਾ ਮੁਖੀ ਦੀ ਪੈਰੋਲ ਰੱਦ ਕੀਤੀ ਜਾਵੇ ਅਤੇ ਇਸ ਪਟੀਸ਼ਨ ਦੇ ਲੰਬਿਤ ਹੋਣ ਤੱਕ ਉਸ ਨੂੰ ਵਾਪਸ ਜੇਲ੍ਹ ਭੇਜਿਆ ਜਾਵੇ। ਹਾਈਕੋਰਟ ਦੀ ਰਜਿਸਟਰੀ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਹਾਈ ਕੋਰਟ ਸੋਮਵਾਰ ਨੂੰ ਇਸ ‘ਤੇ ਸੁਣਵਾਈ ਕਰ ਸਕਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button