ਸੰਯੁਕਤ ਕਿਸਾਨ ਮੋਰਚਾ (SKM) ਅਜੇ ਸ਼ੰਭੂ-ਖਨੌਰੀ ਸਰਹੱਦ ‘ਤੇ ਅੰਦੋਲਨ ਵਿੱਚ ਸ਼ਾਮਲ ਨਹੀਂ ਹੋਵੇਗਾ। ਇਹ ਫੈਸਲਾ ਚੰਡੀਗੜ੍ਹ ਵਿੱਚ ਸਾਢੇ ਚਾਰ ਘੰਟੇ ਚੱਲੀ ਕਿਸਾਨ ਆਗੂਆਂ ਦੀ ਮੀਟਿੰਗ ਵਿੱਚ ਲਿਆ ਗਿਆ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸਾਡੇ ਵੱਲੋਂ ਏਕਤਾ ਲਈ ਲਗਾਤਾਰ ਯਤਨ ਜਾਰੀ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਮੋਰਚਾ ਚੱਲ ਰਿਹਾ ਹੈ ਇਸ ਵਿੱਚ ਸ਼ਾਮਲ ਹੋਣ ਨੂੰ ਲੈ ਕੇ ਅਜੇ ਮੀਟਿੰਗ ਚੱਲ ਰਹੀ ਹੈ।ਇਸ ਮੌਕੇ ਕਿਸਾਨ ਲੀਡਰਾਂ ਨੇ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਨੂੰ ਲੈ ਕੇ ਵੀ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਇੱਕ ਵਫ਼ਦ ਦੇਸ਼ ਦੇ ਰਾਸ਼ਟਰਪਤੀ ਜਾਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਮਿਲਣ ਜਾਵੇਗਾ ਜਿਸ ਦੇ ਲਈ ਜਨਵਰੀ ਦੇ ਪਹਿਲੇ ਹਫਤੇ ਮਿਲਣ ਦਾ ਸਮਾਂ ਮੰਗਿਆ ਜਾਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.