PunjabPunjabTop News

ਸ਼ੰਭੂ ਸਰਹੱਦ ਬੰਦ ਮਾਮਲੇ ਚ ਸੁਣਵਾਈ ਅੱਜ

ਕਿਸਾਨਾਂ ਦੇ ਅੰਦੋਲਨ ਕਾਰਨ 10 ਮਹੀਨਿਆਂ ਤੋਂ ਬੰਦ ਪਈ ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ ’ਤੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ ਹੋਵੇਗੀ। ਇਸ ਵਿਚ ਹਾਈ ਪਾਵਰ ਕਮੇਟੀ ਦੀ ਅੰਤਰਿਮ ਰਿਪੋਰਟ ਦੇ ਨਾਲ-ਨਾਲ 22 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਕੇਸ ਦੀ ਵੀ ਸੁਣਵਾਈ ਹੋਣੀ ਹੈ। ਇਸ ਤੋਂ ਪਹਿਲਾਂ 13 ਦਸੰਬਰ ਨੂੰ ਇਸ ਮਾਮਲੇ ਦੀ ਸੁਣਵਾਈ ਹੋਈ ਸੀ, ਜਿਸ ਵਿਚ ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਨੂੰ ਤੁਰੰਤ ਖੋਲ੍ਹਣ ਦੇ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਹਾਈ ਪਾਵਰ ਕਮੇਟੀ ਨੂੰ ਹਦਾਇਤ ਕੀਤੀ ਸੀ ਕਿ ਉਹ ਕਿਸਾਨਾਂ ਨੂੰ ਸਮਝਾਉਣ ਕਿ ਉਨ੍ਹਾਂ ਦੇ ਧਰਨੇ ਨੂੰ ਹਾਈ ਵੇਅ ਦੀ ਬਜਾਏ ਕਿਸੇ ਹੋਰ ਥਾਂ ’ਤੇ ਤਬਦੀਲ ਕਰਨਾ ਹੈ ਜਾਂ ਕੁਝ ਸਮਾਂ ਮੁਲਤਵੀ ਕਰੋ। ਇਸ ਦੌਰਾਨ ਅਦਾਲਤ ਨੇ ਡੱਲੇਵਾਲ ਦੀ ਸਿਹਤ ’ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਸਰਕਾਰ ਨੂੰ ਉਨ੍ਹਾਂ ਨੂੰ ਤੁਰੰਤ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ। ਡੱਲੇਵਾਲ ਨੂੰ ਮਰਨ ਵਰਤ ਤੋੜਨ ਲਈ ਮਜਬੂਰ ਨਾ ਕੀਤਾ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button