ਸਾਬਕਾ PM Manmohan Singh ਹੋਏ ਭਾਵੁਕ, ਪੰਜਾਬੀਆਂ ਤੋਂ ਮੰਗਿਆ ਸਹਿਯੋਗ
ਨਵੀਂ ਦਿੱਲੀ : ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਅੱਜ ਯਾਨੀ ਵੀਰਵਾਰ ਨੂੰ ਇਕ ਵੀਡੀਓ ਜਾਰੀ ਕਰ ਕੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਿਆ। ਮਨਮੋਹਨ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਦਾ ਰਾਸ਼ਟਰਵਾਦ ਨਕਲੀ ਹੈ। ਜੋ ਅੰਗਰੇਜ਼ਾਂ ‘ਫੁੱਟ ਪਾਓ ਅਤੇ ਰਾਜ ਕਰੋ’ ਦੀ ਨੀਤੀ ‘ਤੇ ਚੱਲਦਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਚੀਨ ਮੁੱਦੇ ‘ਤੇ ਵੀ ਘੇਰਿਆ।
ਭਾਜਪਾ ਨੇ ਗਲਤੀਆਂ ਲਈ ਨਹੀਂ ਮੰਗੀ ਮੁਆਫ਼ੀ
ਉਨ੍ਹਾਂ ਕਿਹਾ ਕਿ ਇਕ ਸਾਲ ਤੋਂ ਚੀਨੀ ਫ਼ੌਜ ਭਾਰਤ ਦਾ ਪਵਿੱਤਰ ਜ਼ਮੀਨ ‘ਤੇ ਬੈਠੀ ਹੈ। ਇਸ ਸਰਕਾਰ ਨੂੰ ਸੰਵਿਧਾਨ ‘ਤੇ ਭਰੋਸਾ ਨਹੀਂ ਹੈ। ਸੰਵਿਧਾਨਕ ਸੰਸਥਾਵਾਂ ਨੂੰ ਲਗਾਤਾਰ ਕਮਜ਼ੋਰ ਕੀਤਾ ਜਾ ਰਿਹਾ ਹੈ। ਸਰਕਾਰ ਦੇਸ਼ ਦੇ ਅੰਦਰ ਹੀ ਨਹੀਂ ਸਗੋਂ ਵਿਦੇਸ਼ ਨੀਤੀ ਦੇ ਮੋਰਚੇ ‘ਤੇ ਵੀ ਫ਼ੇਲ ਹੋਈ ਹੈ। ਸਾਬਕਾ ਪੀ.ਐੱਮ. ਨੇ ਕਿਹਾ ਕਿ ਅੱਜ ਦੇਸ਼ ਦੀ ਸਥਿਤ ਚਿੰਤਾਜਨਕ ਹੈ। ਕੋਰੋਨਾ ਦੇ ਦੌਰ ‘ਚ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਇਕ ਪਾਸੇ ਆਰਥਿਕਤਾ ਡਿੱਗੀ ਹੈ। ਮਹਿੰਗਾਈ ਅਤੇ ਬੇਰੁਜ਼ਗਾਰੀ ਤੋਂ ਲੋਕ ਪਰੇਸ਼ਾਨ ਹਨ। ਦੂਜੇ ਪਾਸੇ 7 ਸਾਲ ਸਰਕਾਰ ਚਲਾਉਣ ਤੋਂ ਬਾਅਦ ਭਾਜਪਾ ਗਲਤੀਆਂ ਲਈ ਮੁਆਫ਼ੀ ਨਹੀਂ ਮੰਗ ਰਹੀ ਹੈ। ਉਹ ਲੋਕਾਂ ਦੀਆਂ ਸਮੱਸਿਆਵਾਂ ਲਈ ਪੀ.ਐੱਮ. ਜਵਾਹਰ ਲਾਲ ਨਹਿਰੂ ਨੂੰ ਜ਼ਿੰਮੇਵਾਰ ਠਹਿਰਾ ਰਹੀ ਹੈ।
ਕਾਂਗਰਸ ਹੀ ਦੂਰ ਕਰ ਸਕਦੀ ਹੈ ਬੇਰੁਜ਼ਗਾਰੀ
ਮਨਮੋਹਨ ਸਿੰਘ ਨੇ ਕਿਹਾ ਕਿ ਚੋਣਾਵੀ ਮਾਹੌਲ ‘ਚ ਪੰਜਾਬ ਦੀ ਜਨਤਾ ਦੇ ਸਾਹਮਣੇ ਵੱਡੀਆਂ ਚੁਣੌਤੀਆਂ ਹਨ। ਇਨ੍ਹਾਂ ਦਾ ਮੁਕਾਬਲਾ ਠੀਕ ਤਰੀਕੇ ਨਾਲ ਕਰਨਾ ਜ਼ਰੂਰੀ ਹੈ। ਕਾਂਗਰਸ ਹੀ ਪੰਜਾਬ ‘ਚ ਕਿਸਾਨਾਂ ਦੀ ਖ਼ੁਸ਼ਹਾਲੀ ਅਤੇ ਬੇਰੁਜ਼ਗਾਰੀ ਨੂੰ ਦੂਰ ਕਰ ਸਕਦੀ ਹੈ। ਪੰਜਾਬ ਦੇ ਵੋਟਰਾਂ ਨੂੰ ਇਸ ਗੱਲ ਦਾ ਧਿਆਨ ਜ਼ਰੂਰ ਰੱਖਣਾ ਚਾਹੀਦਾ। ਸਾਬਕਾ ਪੀ.ਐੱਮ. ਨੇ ਕਿਹਾ ਕਿ ਭਾਰਤ ਅੱਜ ਇਕ ਅਹਿਮ ਮੋੜ ‘ਤੇ ਖੜ੍ਹਾ ਹੈ। ਮੇਰੀ ਵੱਡੀ ਇੱਛਾ ਸੀ ਕਿ ਮੈਂ ਪੰਜਾਬ, ਉਤਰਾਖੰਡ, ਉੱਤਰ ਪ੍ਰਦੇਸ਼, ਗੋਆ ਅਤੇ ਮਣੀਪੁਰ ਦੇ ਭਰਾ-ਭੈਣਾਂ ਨਾਲ ਦੇਸ਼ ਅਤੇ ਸੂਬੇ ਦੇ ਹਾਲਾਤ ਬਾਰੇ ਚਰਚਾ ਕਰਾਂ ਪਰ ਡਾਕਟਰਾਂ ਦੀ ਸਲਾਹ ਕਾਰਨ ਇਸੇ ਤਰ੍ਹਾਂ ਸੰਬੋਧਨ ਕਰ ਰਿਹਾ ਹਾਂ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.