ਕਾਂਗਰਸ ਨੇ ਵੱਡਾ ਫੇਰਬਦਲ ਕਰਦੇ ਹੋਏ ਤਿੰਨ ਰਾਜਾਂ ਦੇ ਇੰਚਾਰਜ ਬਦਲ ਦਿੱਤੇ ਹਨ। ਇਸ ਵਿਚ ਰਾਜਸਥਾਨ, ਹਰਿਆਣਾ ਅਤੇ ਛੱਤੀਸਗੜ੍ਹ ਸ਼ਾਮਲ ਹਨ। ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਰਾਜਸਥਾਨ ਵਿੱਚ ਪਾਰਟੀ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਹੈ ਜਦਕਿ ਸਾਬਕਾ ਕੇਂਦਰੀ ਮੰਤਰੀ ਕੁਮਾਰੀ ਸ਼ੈਲਜਾ ਨੂੰ ਕਾਂਗਰਸ ਦੀ ਜਨਰਲ ਸਕੱਤਰ ਅਤੇ ਛੱਤੀਸਗੜ੍ਹ ਕਾਂਗਰਸ ਦੀ ਇੰਚਾਰਜ ਬਣਾਇਆ ਗਿਆ ਹੈ। ਰਾਜਸਥਾਨ ਦੇ ਆਗੂ ਸ਼ਕਤੀ ਸਿੰਘ ਨੂੰ ਹਰਿਆਣਾ ਵਿੱਚ ਪਾਰਟੀ ਦਾ ਇੰਚਾਰਜ ਬਣਾਇਆ ਗਿਆ ਹੈ। ਰੰਧਾਵਾ ਨੂੰ ਕਾਂਗਰਸ ਸੰਚਾਲਨ ਕਮੇਟੀ ਦਾ ਮੈਂਬਰ ਵੀ ਲਾਇਆ ਗਿਆ ਹੈ।
ਜ਼ਿਕਰਯੋਗ ਹੈ ਕਿ ਰਾਜਸਥਾਨ ਵਿੱਚ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਸਚਿਨ ਪਾਇਲਟ ਵਿਚਕਾਰ ਕੁਰਸੀ ਨੂੰ ਲੈ ਕੇ ਖਿੱਚੋਤਾਣ ਚੱਲ ਰਹੀ ਹੈ ਅਤੇ ਕਾਂਗਰਸ ਚਾਹੁੰਦੀ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਸਭ ਕੁੱਝ ਠੀਕ ਹੋ ਜਾਵੇ। ਨਵੀਂ ਨਿਯੁਕਤੀਆਂ ਨੂੰ ਲੈ ਕੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਪੱਤਰ ਜਾਰੀ ਕੀਤਾ ਹੈ। ਸ਼ੈਲਜਾ ਨੇ ਪੁਨੀਆ, ਰੰਧਾਵਾ ਨੇ ਅਜੇ ਮਾਕਨ ਅਤੇ ਸਕਤੀ ਨੇ ਵਿਵੇਕ ਦਾ ਸਥਾਨ ਲਿਆ। ਮੰਨਿਆ ਜਾ ਰਿਹਾ ਕਿ ਛੱਤੀਸਗੜ੍ਹ ਅਤੇ ਰਾਜਸਥਾਨ ਵਿਚ ਅਗਲੇ ਸਾਲ ਹੋਣ ਵਾਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਹ ਬਦਲਾਅ ਆਏ ਹਨ।
ਦੋਵੇਂ ਰਾਜਾਂ ਵਿਚ ਵਰਤਮਾਨ ਵਿਚ ਕਾਂਗਰਸ ਸੱਤਾ ਵਿਚ ਹੈ। ਪਾਰਟੀ ਵਲੋਂ ਜਾਰੀ ਅਧਿਕਾਰਤ ਸੰਦੇਸ਼ ਵਿਚ ਕਿਹਾ ਗਿਆ ਕਿ ਕਾਂਗਰਸ ਪ੍ਰਧਾਨ ਨੇ ਤਤਕਾਲ ਪ੍ਰਭਾਵ ਨਾਲ ਇਹ ਨਿਯੁਕਤੀਆਂ ਕੀਤੀਆਂ ਹਨ। ਪਾਰਟੀ ਅਜੇ ਮਾਕਨ, ਪੁਨੀਆ ਅਤੇ ਵਿਵੇਕ ਬਾਂਸਲ ਦੇ ਯੋਗਦਾਨ ਦੀ ਸ਼ਲਾਘਾ ਕਰਦੀ ਹੈ ਅਤੇ ਉਨ੍ਹਾਂ ਸਬੰਧਤ ਰਾਜਾਂ ਦੇ ਜਨਰਲ ਸਕੱਤਰ ਅਤੇ ਇੰਚਾਰਜਾਂ ਦੇ ਰੂਪ ਵਿਚ ਉਨ੍ਹਾਂ ਦੀ ਜ਼ਿੰਮੇਵਾਰੀਆਂ ਤੋਂ ਮੁਕਤ ਕਰਦੀ ਹੈ। ਆਦੇਸ਼ ਵਿਚ ਕਿਹਾ ਗਿਆ ਕਿ ਕਾਂਗਰਸ ਪ੍ਰਧਾਨ ਨੇ ਗੁਰਦੀਪ ਸਿੰਘ ਨੂੰ ਪਵਨ ਕੁਮਾਰ ਬਾਂਸਲ ਦੇ ਨਾਲ ਲਗਾਇਆ ਹੈ। ਸਾਬਕਾ ਕੇਂਦਰੀ ਮੰਤਰੀ ਬਾਂਸਲ ਵਰਤਮਾਨ ਵਿਚ ਪਾਰਟੀ ਦੇ ਖਜ਼ਾਨਚੀ ਹਨ ਅਤੇ ਪ੍ਰਸ਼ਾਸਨਿਕ ਵਿਭਾਗ ਦੇ ਇੰਚਾਰਜ ਵੀ ਹਨ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.