ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਖ਼ਿਲਾਫ਼ ਛੇੜਛਾੜ ਦੇ ਮਾਮਲੇ ਦੀ ਜਾਂਚ ਕਰ ਰਹੀ ਪੜਤਾਲ ਟੀਮ ਨੇ ਜੂਨੀਅਰ ਮਹਿਲਾ ਕੋਚ ਨੂੰ ਇਕ ਕਰੋੜ ਰੁਪਏ ਅਤੇ ਵਿਦੇਸ਼ ਜਾਣ ਦੀ ਪੇਸ਼ਕਸ਼ ਕਰਨ ਦੇ ਮਾਮਲੇ ਵਿੱਚ ਹਰਿਆਣਾ ਰਾਜ ਅਥਲੈਟਿਕਸ ਐਸੋਸੀਏਸ਼ਨ ਦੇ ਮੈਂਬਰ ਨੂੰ ਨੋਟਿਸ ਜਾਰੀ ਕਰਦਿਆਂ ਅੱਜ ਪੁੱਛ-ਪੜਤਾਲ ਲਈ ਸੱਦਿਆ ਹੈ। ਸ਼ਿਕਾਇਤਕਰਤਾ ਨੇ ਵਿਸ਼ੇਸ਼ ਜਾਂਚ ਟੀਮ ਨੂੰ ਉਕਤ ਵਿਅਕਤੀ ਦਾ ਮੋਬਾਈਲ ਨੰਬਰ ਦਿੱਤਾ ਸੀ, ਜਿਸ ਨੇ ਉਸ ਨੂੰ ਕੇਸ ਰਫਾ-ਦਫਾ ਕਰਨ ਲਈ ਇਕ ਕਰੋੜ ਰੁਪਏ ਅਤੇ ਵਿਦੇਸ਼ ਜਾਉਣ ਦੀ ਪੇਸ਼ਕਸ਼ ਕੀਤੀ ਸੀ। ਪੁਲੀਸ ਨੇ ਉਕਤ ਮੋਬਾਈਲ ਨੰਬਰ ਦੀ ਜਾਂਚ ਕਰਦਿਆਂ ਉਕਤ ਵਿਅਕਤੀ ਨੂੰ ਸੀਆਰਪੀਸੀ ਦੀ ਧਾਰਾ 160 ਦੇ ਤਹਿਤ ਨੋਟਿਸ ਜਾਰੀ ਕਰਕੇ ਅੱਜ 9 ਜਨਵਰੀ ਨੂੰ ਪੁੱਛ-ਪੜਤਾਲ ਲਈ ਸੱਦਿਆ ਹੈ। ਪੁਲੀਸ ਵੱਲੋਂ ਉਕਤ ਵਿਅਕਤੀ ਦਾ ਨਾਮ ਜਨਤਕ ਨਹੀਂ ਕੀਤਾ ਗਿਆ। ਪੁਲੀਸ ਨੇ ਸੰਦੀਪ ਸਿੰਘ ਦੀ ਸੈਕਟਰ-7 ਸਥਿਤ ਰਿਹਾਇਸ਼ ’ਤੇ ਪਹੁੰਚ ਕੇ ਮੁੜ ਪੜਤਾਲ ਕੀਤੀ ਚੰਡੀਗੜ੍ਹ ਪੁਲੀਸ ਨੇ ਸੰਦੀਪ ਸਿੰਘ ਮਾਮਲੇ ਦੀ ਜਾਂਚ ਕਰਦਿਆਂ ਸੰਦੀਪ ਸਿੰਘ ਖ਼ਿਲਾਫ਼ ਦਰਜ ਕੇਸ ਵਿੱਚ ਆਈਪੀਸੀ ਦੀ ਧਾਰਾ 509 ਜੋੜ ਦਿੱਤੀ ਹੈ। ਜਦਕਿ ਪਹਿਲਾਂ ਥਾਣਾ ਸੈਕਟਰ-26 ਦੀ ਪੁਲੀਸ ਨੇ ਕੇਸ ਆਈਪੀਸੀ ਦੀ ਧਾਰਾ 354, 354-ਏ, 354-ਬੀ, 342 ਅਤੇ 506 ਤਹਿਤ ਦਰਜ ਕੀਤਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.