Press ReleasePunjabTop News

ਸਿਹਤ ਮੰਤਰੀ ਨੇ 12 ਵਾਰਡ ਅਟੈਂਡੈਂਟਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮਾਨ ਸਰਕਾਰ ਦਾ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਵਾਅਦੇ ਨੂੰ ਪੂਰਾ ਕਰਨ ਵੱਲ ਵਧਦਾ ਕਦਮ

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਅਨੁਸਾਰ ਅੱਜ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ 12 ਨੌਜਵਾਨਾਂ ਨੂੰ ਵਾਰਡ ਅਟੈਂਡੈਂਟਾਂ ਦੀ ਨੌਕਰੀ ਲਈ ਨਿਯੁਕਤੀ ਪੱਤਰ ਦਿੱਤੇ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਨਵ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਮਗਰੋਂ ਉਨ੍ਹਾਂ ਨੂੰ ਵਧਾਈ ਦਿੰਦਿਆਂ ਸ. ਜੌੜਾਮਾਜਰਾ ਨੇ ਕਿਹਾ ਕਿ ਉਹ ਇਮਾਨਦਾਰੀ ਨਾਲ ਆਪਣੀ ਸੇਵਾ ਲੋਕ ਹਿੱਤ ‘ਚ ਕਰਨ ਅਤੇ ਡਿਊਟੀ ਦੌਰਾਨ ਮਰੀਜ਼ਾਂ ਨਾਲ ਹਮਦਰਦੀ ਵਾਲਾ ਵਰਤਾਰਾ ਅਪਨਾਉਣਾ ਯਕੀਨੀ ਬਣਾਉਣ।

ਕਾਂਗਰਸ ਨੇ ਫਿਰ ਲਿਆ ਸਿੱਖਾਂ ਨਾਲ ਪੰਗਾ, ਚੁੱਕਿਆ ਅਜਿਹਾ ਕਦਮ, ਭੜਕੇ ਸਿੱਖ || D5 Channel Punjabi

ਸ. ਜੌੜਾਮਾਜਰਾ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਾਸੀਆਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਜਲਦੀ ਹੀ 634 ਮਾਹਿਰ ਡਾਕਟਰਾਂ ਦੀ ਭਰਤੀ ਕਰਨ ਜਾ ਰਿਹਾ ਹੈ ਤਾਂ ਜੋ ਆਮ ਲੋਕਾਂ ਨੂੰ ਉੱਚ ਪੱਧਰ ਦੀਆਂ ਸਿਹਤ ਸੇਵਾਵਾਂ ਨੇੜੇ ਦੇ ਸਰਕਾਰੀ ਹਸਪਤਾਲਾਂ ਵਿੱਚ ਹੀ ਮੁਹੱਈਆ ਕਰਵਾਈਆਂ ਜਾ ਸਕਣ। ਇਸ ਮੌਕੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਡਾ. ਰਣਜੀਤ ਸਿੰਘ ਘੋਤੜਾ ਅਤੇ ਵਿਭਾਗ ਦੇ ਹੋਰ ਸੀਨੀਆਰ ਅਧਿਕਾਰੀ ਵੀ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button