ਸਿਹਤ ਮੰਤਰੀ ਨੇ ਆਮ ਆਦਮੀ ਕਲੀਨਿਕ ਬਸਿਆਲਾ ਦਾ ਕੀਤਾ ਉਦਘਾਟਨ
ਕਿਹਾ, ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਸਿਹਤ ਸੇਵਾਵਾਂ ਦੇ ਖੇਤਰ ਵਿਚ ਕ੍ਰਾਂਤੀਕਾਰੀ ਬਦਲਾਅ ਆਵੇਗਾ।
ਆਮ ਆਦਮੀ ਕਲੀਨਿਕ ਰਾਹੀਂ ਇਲਾਕੇ ਦੇ ਲੋਕਾਂ ਨੂੰ ਮਿਲਣਗੀਆਂ ਬੇਹਤਰੀਨ ਸਿਹਤ ਸੁਵਿਧਾਵਾਂ : ਡਿਪਟੀ ਸਪੀਕਰ
ਹੁਸ਼ਿਆਰਪੁਰ: ਸਿਹਤ ਮੰਤਰੀ ਪੰਜਾਬ ਸ਼੍ਰੀ ਚੇਤਨ ਸਿੰਘ ਜੋੜੇਮਾਜਰਾ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਸਿਹਤ ਸੇਵਾਵਾਂ ਦੇ ਖੇਤਰ ਵਿਚ ਕ੍ਰਾਂਤੀਕਾਰੀ ਬਦਲਾਅ ਆਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਬੇਹਤਰੀਨ ਸਿਹਤ ਸੁਵਿਧਾਵਾਂ ਦੇਣ ਲਈ ਸਿਹਤ ਵਿਭਾਗ ਵਚਨਬੱਧ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਸਿਹਤ ਦੇ ਖੇਤਰ ਵਿਚ ਪੂਰੇ ਸੂਬੇ ਵਿਚ ਲੋਕਾਂ ਨੂੰ ਵੱਡੇ ਪੱਧਰ ’ਤੇ ਸਾਕਰਾਤਮਕ ਬਦਲਾਅ ਦੇਖਣ ਨੂੰ ਮਿਲਣਗੇ। ਉਹ ਅੱਜ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ਼੍ਰੀ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਹਾਜ਼ਰੀ ਵਿਚ ਹੁਸ਼ਿਆਰਪੁਰ ਦੇ ਬਲਾਕ ਪੋਸੀ ਅਧੀਨ ਆਉਂਦੇ ਪਿੰਡ ਬਸਿਆਲਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।
CM Mann ਦਾ ਵੱਡਾ ਐਲਾਨ! ਨੌਜਵਾਨਾਂ ਲਈ ਖ਼ੁਸ਼ਖ਼ਬਰੀ! ਟਲਿਆ ਵੱਡਾ ਕਾਂਡ | D5 Channel Punjabi
ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਿਹਤ ਮੰਤਰੀ ਦੇ ਸਨਮਾਨ ਵਿਚ ਗਾਰਡ ਆਫ ਆਨਰ ਵੀ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਦਸੂਹਾ ਸ਼੍ਰੀ ਕਰਮਬੀਰ ਸਿੰਘ ਘੁੰਮਣ, ਐਸ.ਐਸ.ਪੀ. ਸਰਤਾਜ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਮਿਤ ਮਹਾਜਨ ਅਤੇ ਐਸ.ਡੀ.ਐਮ. ਸ਼੍ਰੀ ਸ਼ਿਵ ਰਾਜ ਸਿੰਘ ਬੱਲ ਵੀ ਮੌਜੂਦ ਸਨ। ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਨਮਨ ਕਰਦੇ ਹੋਏ ਸਿਹਤ ਮੰਤਰੀ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਕਾਰਨ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਆਮ ਆਦਮੀ ਕਲੀਨਿਕ ਦਾ ਜਾਇਜ਼ਾ ਲੈਣ ਦੌਰਾਨ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਮਾਨ ਵਲੋਂ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ’ਤੇ ਸੂਬੇ ਵਿਚ 75 ਆਮ ਆਦਮੀ ਕਲੀਨਿਕ ਆਜ਼ਾਦੀ ਦਿਵਸ ’ਤੇ ਜਨਤਾ ਨੂੰ ਸਮਰਪਿਤ ਕੀਤੇ ਗਏ ਹਨ।
ਅਜ਼ਾਦੀ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ!
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 8 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜਿਨ੍ਹਾਂ ਵਿਚੋਂ ਤਿੰਨ ਆਮ ਆਦਮੀ ਕਲੀਨਿਕਾਂ ਦਾ ਅੱਜ ਰਸਮੀ ਉਦਘਾਟਨ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਬਸਿਆਲਾ ਤੋਂ ਇਲਾਵਾ ਆਮ ਆਦਮੀ ਕਲੀਨਿਕ ਬਹਾਦਰਪੁਰ (ਹੁਸ਼ਿਆਰਪੁਰ) ਦਾ ਉਦਘਾਟਨ ਕੈਬਨਿਟ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਅਤੇ ਆਮ ਆਦਮੀ ਕਲੀਨਿਕ ਅਹੀਆਪੁਰ (ਦਸੂਹਾ) ਦਾ ਉਦਘਾਟਨ ਵਿਧਾਇਕ ਉੜਮੁੜ ਸ਼੍ਰੀ ਜਸਵੀਰ ਸਿੰਘ ਰਾਜਾ ਗਿੱਲ ਨੇ ਕੀਤਾ ਹੈ।
ਪਾਕਿਸਤਾਨ ਚ ਲਹਿਰਾਇਆ ਤਿਰੰਗਾ ਝੰਡਾ ਪੈ ਗਿਆ ਪੰਗਾ, ਮਿੰਟੋ-ਮਿੰਟੀ ਪ੍ਰੋਗਰਾਮ ਕੀਤਾ ਰੱਦ, ਅੰਬਾਨੀ ਟੱਬਰ ਨੂੰ ਮਿਲੀ ਧਮਕੀ
ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ ਜ਼ਿਲ੍ਹਾ ਵਾਸੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਉਪਲਬੱਧ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਓ.ਪੀ.ਡੀ. ਸੇਵਾਵਾਂ, ਪਰਿਵਾਰ ਨਿਯੋਜਨ ਸੇਵਾਵਾਂ ਵੀ ਸ਼ਾਮਲ ਹੋਣਗੀਆਂ। ਇਸ ਤੋਂ ਇਲਾਵਾ ਲੋਕਾਂ ਦੇ 41 ਤਰ੍ਹਾਂ ਦੇ ਮੁਫ਼ਤ ਟੈਸਟ ਕੀਤੇ ਜਾਣਗੇ। ਸਿਹਤ ਖੇਤਰ ਵਿਚ ਕੀਤੇ ਜਾ ਰਹੇ ਕੰਮਾਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿਚ 16 ਨਵੇਂ ਮੈਡੀਕਲ ਕਾਲਜ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 31 ਅਗਸਤ ਤੱਕ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਦਵਾਈਆਂ ਉਪਲਬੱਧ ਕਰਵਾ ਦਿੱਤੀਆਂ ਜਾਣਗੀਆਂ, ਇਸ ਦੇ ਨਾਲ ਹੀ ਹਸਪਤਾਲਾਂ ਵਿਚ ਡਾਕਟਰਾਂ ਅਤੇ ਹੋਰ ਸਟਾਫ਼ ਦੀ ਕਮੀ ਨੂੰ ਜਲਦੀ ਪੂਰਾ ਕਰ ਲਿਆ ਜਾਵੇਗਾ।
ਲਾਲ ਕਿਲ੍ਹੇ ਵਾਲੀ ਵੀਡੀਓ ’ਤੇ ਲਾਲਜੀਤ ਭੁੱਲਰ ਦਾ ਧਾਕੜ ਬਿਆਨ! ਮੈਂ ਕਿਸਾਨ ਦਾ ਪੁੱਤ ਹਾਂ। ਹਾਂ, ਗਿਆ ਸੀ ਦਿੱਲੀ,
ਸ੍ਰੀ ਚੇਤਨ ਸਿੰਘ ਜੋੜੇਮਾਜਰਾ ਨੇ ਐਨ.ਆਰ.ਆਈ. ਸਵ: ਸ੍ਰ: ਕਰਤਾਰ ਸਿੰਘ ਬਸਿਆਲਾ ਪਰਿਵਾਰ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਪਿੰਡ ਵਿਚ ਆਮ ਆਦਮੀ ਕਲੀਨਿਕ ਬਣਾ ਕੇ ਪੰਜਾਬ ਸਰਕਾਰ ਨੂੰ ਸੌਂਪੀ ਹੈ। ਉਨ੍ਹਾਂ ਕਿਹਾ ਕਿ ਐਨ.ਆਰ.ਆਈਜ਼ ਦਾ ਸੂਬੇ ਦੇ ਵਿਕਾਸ ਵਿਚ ਬਹੁਤ ਅਹਿਮ ਯੋਗਦਾਨ ਹੈ ਅਤੇ ਉਹ ਆਸ ਕਰਦੇ ਹਨ ਕਿ ਐਨ.ਆਰ.ਆਈਜ਼ ਸੂਬੇ ਦੇ ਵਿਕਾਸ ਵਿਚ ਇਸੇ ਤਰ੍ਹਾਂ ਆਪਣਾ ਯੋਗਦਾਨ ਦਿੰਦੇ ਰਹਿਣਗੇ। ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ਼੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਪੰਜਾਬ ਸਰਕਾਰ ਵਲੋਂ ਖੋਲ੍ਹੇ ਜਾ ਰਹੇ ਆਮ ਆਦਮੀ ਕਲੀਨਿਕ ਦੀ ਪ੍ਰਸ਼ੰਸਾ ਕਰਦੇ ਹੋਏ ਇਸ ਨੂੰ ਸਿਹਤ ਦੇ ਖੇਤਰ ਵਿਚ ਬੇਹਤਰੀਨ ਪਹਿਲ ਦੱਸਿਆ।
Mohalla Clinic ’ਚ ਮਰੀਜ਼ ਬਣਕੇ ਪਹੁੰਚਿਆ CM Bhagwant Mann | D5 Channel Punjabi
ਉਨ੍ਹਾਂ ਕਿਹਾ ਕਿ ਪਿੰਡ ਬਸਿਆਲਾ ਵਿਚ ਖੁੱਲ੍ਹੇ ਆਮ ਆਦਮੀ ਕਲੀਨਿਕ ਨਾਲ ਇਲਾਕੇ ਦੇ ਲੋਕਾਂ ਨੂੰ ਗੁਣਵੱਤਾਪੂਰਨ ਸਿਹਤ ਸੁਵਿਧਾਵਾਂ ਮਿਲਣਗੀਆਂ। ਇਸ ਮੌਕੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਡਾ. ਰਣਜੀਤ ਸਿੰਘ ਘੋਤਰਾ, ਸਿਵਲ ਸਰਜਨ ਡਾ. ਅਮਰਜੀਤ ਸਿੰਘ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਆਮ ਆਦਮੀ ਪਾਰਟੀ ਦੇ ਲੋਕ ਸਭਾ ਇੰਚਾਰਜ ਡਾ. ਹਰਵਿੰਦਰ ਸਿੰਘ ਬਖਸ਼ੀ, ਸ੍ਰੀ ਹਰਮਿੰਦਰ ਸਿੰਘ ਸੰਧੂ, ਸ੍ਰੀ ਹਰਜਿੰਦਰ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.