PunjabPunjabTop News

ਸਿੱਖਿਆ ਮੰਤਰੀ ਨੇ 20 ਮਾਰਚ ਤੱਕ ਪੰਜਾਬ ਦੇ ਸਾਰੇ ਸਕੂਲਾਂ ਨੂੰ ਡਿਜ਼ੀਟਲ ਕਰਨ ਦਾ ਕੀਤਾ ਐਲਾਨ

ਪੰਜਾਬ ਦੇ ਵਿਦਿਅਕ ਇਤਿਹਾਸ ਵਿੱਚ ਸਭ ਤੋਂ ਵੱਡੇ ਤਕਨੀਕੀ ਸੁਧਾਰਾਂ ਵਿੱਚੋਂ ਇੱਕ ਵੱਲ ਕਦਮ ਵਧਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 400 ਕਰੋੜ ਰੁਪਏ ਦੇ ਵਿਆਪਕ ਡਿਜੀਟਲਾਈਜ਼ੇਸ਼ਨ ਪ੍ਰੋਜੈਕਟ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਇੱਕ ਬੇਮਿਸਾਲ ਤਬਦੀਲੀ ਦੀ ਸ਼ੁਰੂਆਤ ਕੀਤੀ ਗਈ ਹੈ ਜੋ ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ਦੇ ਨਾਲ ਨਾਲ ਸੂਬੇ ਭਰ ਵਿੱਚ ਕਲਾਸਰੂਮ ਸਿੱਖਿਆ ਨੂੰ ਬੁਨਿਆਦੀ ਤੌਰ ‘ਤੇ ਨਵਾਂ ਰੂਪ ਪ੍ਰਦਾਨ ਕਰੇਗੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਪਹਿਲਕਦਮੀ ਨੂੰ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇੱਕ ਪਰਿਵਰਤਨਸ਼ੀਲ ਮੀਲ ਪੱਥਰ ਕਰਾਰ ਦਿੱਤਾ। ਹਰਜੋਤ ਬੈਂਸ ਨੇ ਕਿਹਾ, “ਇਹ ਇੱਕ ਇਤਿਹਾਸਕ ਪਹਿਲ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਦੇ ਇਤਿਹਾਸ ਵਿੱਚ ਪਹਿਲਾਂ ਕਦੇ ਵੀ ਇੰਨੇ ਵੱਡੇ ਪੱਧਰ ‘ਤੇ ਡਿਜੀਟਲ ਬੁਨਿਆਦੀ ਢਾਂਚਾ ਨਹੀਂ ਪੇਸ਼ ਕੀਤਾ ਗਿਆ। ਪੰਜਾਬ ਸਿੱਖਿਆ ਕ੍ਰਾਂਤੀ ਤਹਿਤ, ਅਸੀਂ ਪਹਿਲਾਂ ਕਲਾਸਰੂਮਾਂ ਨੂੰ ਮਜ਼ਬੂਤ ਕੀਤਾ ਅਤੇ ਸਿੱਖਣ ਦੇ ਨਤੀਜਿਆਂ ਨੂੰ ਬਿਹਤਰ ਬਣਾਇਆ। ਹੁਣ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਹਰ ਬੱਚੇ ਦੀ ਆਧੁਨਿਕ ਡਿਜੀਟਲ ਸਾਧਨਾਂ ਤੱਕ ਆਸਾਨ ਪਹੁੰਚ ਹੋਵੇ। ਸਾਡੇ ਵਿਦਿਆਰਥੀਆਂ ਨੂੰ ਸਿਰਫ਼ ਅੱਜ ਲਈ ਹੀ ਨਹੀਂ, ਸਗੋਂ ਭਵਿੱਖ ਲਈ ਵੀ ਤਿਆਰ ਹੋਣੇ ਚਾਹੀਦੇ ਹਨ।”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button