ਸਿੱਧੂ ਦੇ ਪਿੱਛੇ ਪਿੱਛੇ ਅਰੂਸਾ ਆਲਮ (ਵੀਡੀਓ)
ਭਾਰਤ ਵੱਲੋਂ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੁਣ ਪਾਕਿਸਤਾਨ ਵੱਲੋਂ ਅੱਜ ਕਰਤਾਰਪੁਰ ਲਾਂਘੇ ਲਈ ਨੀਂਹ ਪੱਥਰ ਰੱਖਿਆ ਜਾ ਰਿਹਾ ਹੈ। ਜਿਸ ਵਿਚ ਸ਼ਿਰਕਤ ਕਰਨ ਲਈ ਪੱਤਰਕਾਰ ਆਰੂਸਾ ਆਲਮ ਅਟਾਰੀ ਸਰਹੱਦ ਰਾਹੀਂ ਪਾਕਿਸਤਾਨ ਪਹੁੰਚ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਭਾਰਤੀ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਦੋਹਾਂ ਮੁਲਕਾਂ ਵਲੋਂ ਫੈਸਲਾ ਕੀਤਾ ਗਿਆ ਹੈ। ਇਸੇ ਤਰ੍ਹਾਂ ਪਾਕਿਸਤਾਨ ਦੇ ਲੋਕਾਂ ਨੂੰ ਭਾਰਤ ਵਿਚ ਸਥਿਤ ਧਾਰਮਿਕ ਅਸਥਾਨਾਂ ਦੇ ਦੀਦਾਰ ਕਰਨ ਲਈ ਵੀਜ਼ਾ ਦਿੱਤਾ ਜਾਣਾ ਚਾਹੀਦਾ ਹੈ।
Read Also ਕੈਪਟਨ-ਅਰੂਸਾ ਦੀ ਦੋਸਤੀ ‘ਤੇ ਬੈਂਸ ਨੇ ਫੇਰ ਮਾਰਿਆ ਲਲਕਾਰਾ
ਉਨ੍ਹਾਂ ਕਿਹਾ ਕਿ ਦੋਹਾਂ ਮੁਲਕਾਂ ਵਲੋਂ ਕਰਤਾਰਪੁਰ ਲਾਂਘੇ ‘ਤੇ ਲਿਆ ਗਿਆ ਫੈਸਲਾ ਸਹੀ ਸਾਬਤ ਹੋਵੇਗਾ ਪਰ ਅਫਸੋਸ ਵਾਲੀ ਗੱਲ ਹੈ ਕਿ ਦੋਹਾਂ ਪਾਸਿਓਂ ਗੋਲੀਆਂ ਚੱਲ ਰਹੀਆਂ ਹਨ ਅਤੇ ਲੋਕ ਮਰ ਰਹੇ ਹਨ। ਜ਼ਿਕਰਯੋਗ ਹੈ ਕਿ 28 ਨਵੰਬਰ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਿਆ ਜਾਵੇਗਾ।ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ , ਉਦੈ ਸਿੰਘ ਲੌਂਗੋਵਾਲ ,ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ,ਕੇਂਦਰੀ ਆਵਾਸ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਪੁਰੀ ,ਨਵਜੋਤ ਸਿੰਘ ਸਿੱਧੂ ,ਗੁਰਜੀਤ ਔਜਲਾ ਤੇ ਹੋਰ ਸ਼ਮੂਲੀਅਤ ਕਰਨ ਪਹੁੰਚ ਚੁੱਕੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.