ਸਿੱਧੂ ਮੂਲੇਵਾਲ ਕਤਲੇਆਮ ਚ ਲਗਾਤਾਰ ਪੁਲਸ ਦੁਆਰਾ ਧਰ ਪਕੜ ਜਾਰੀ ਹੈ।ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ ਦੌਰਾਨ ਕਮਿਸ਼ਨਰੇਟ ਲੁਧਿਆਣਾ ਦੇ ਸੀ.ਆਈ.ਏ. 2 ਦੀ ਟੀਮ ਨੇ ਬਲਦੇਵ ਚੌਧਰੀ ਨਾਂ ਦੇ ਨੌਜਵਾਨ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਸੀ। ਇਸ ਤੋਂ ਪਤਾ ਲੱਗਾ ਕਿ ਉਹ ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਰਿਹਾ ਹੈ। ਇਸ ਤੋਂ ਬਾਅਦ ਪਤਾ ਲੱਗਾ ਕਿ ਅੰਕਿਤ ਸ਼ਰਮਾ ਨੇ ਉਸ ਨੂੰ ਹਥਿਆਰ ਸਪਲਾਈ ਕੀਤੇ ਸਨ। ਇਹ ਗੈਂਗਸਟਰ ਫਾਰਚੂਨਰ ਕਾਰ ‘ਚ ਕਤਲ ਕਰਨ ਤੋਂ 10 ਦਿਨ ਪਹਿਲਾਂ ਬਠਿੰਡਾ ਗਿਆ ਸੀ, ਜਿਸ ਨੂੰ ਸਤਬੀਰ ਚਲਾ ਰਿਹਾ ਸੀ। ਜਦੋਂ ਸਤਬੀਰ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਤਾਂ ਅਕਾਲੀ ਆਗੂ ਨਿਰਮਲ ਸਿੰਘ ਕਾਹਲੋਂ ਦੇ ਭਤੀਜੇ ਸੰਦੀਪ ਕਾਹਲੋਂ ਦਾ ਨਾਂ ਸਾਹਮਣੇ ਆਇਆ।ਸਤਬੀਰ ਨੇ ਮਨੀ ਰਈਆ ਅਤੇ ਮਨਦੀਪ ਤੂਫਾਨ ਨੂੰ ਬਠਿੰਡਾ ਵਿਚ ਫਾਰਚੂਨਰ ਗੱਡੀ ਵਿਚ ਉਤਾਰਿਆ ਸੀ ਅਤੇ ਉਨ੍ਹਾਂ ਨੂੰ ਬਲਦੇਵ ਚੌਧਰੀ ਨੇ ਹਥਿਆਰ ਸਪਲਾਈ ਕੀਤੇ ਸਨ। ਇਸ ਤੋਂ ਬਾਅਦ ਸੰਦੀਪ ਕਾਹਲੋਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਮਨੀ ਰਈਆ ਅਤੇ ਮਨਦੀਪ ਤੂਫਾਨ ਨੂੰ ਪੰਜਾਬ ਪੁਲਿਸ ਨੇ ਕੁਝ ਦਿਨ ਪਹਿਲਾਂ ਗ੍ਰਿਫਤਾਰ ਕੀਤਾ ਸੀ, ਜਿਨ੍ਹਾਂ ਨੂੰ ਸ਼ਨੀਵਾਰ ਨੂੰ ਲੁਧਿਆਣਾ ਪੁਲਿਸ ਨੇ ਗੋਇੰਦਵਾਲ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਪੁੱਛਗਿੱਛ ਲਈ ਲਿਆਂਦਾ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.