‘ਸਿੱਧੂ ਮੂਸੇਵਾਲਾ ਦੀ ਬੇਵਕਤੀ ਮੌਤ ਨੇ ਸਾਨੂੰ ਸਾਰਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ’
![](https://punjabi.newsd5.in/wp-content/uploads/2022/06/14-5.jpg)
ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਹਾ ਗਿਆ ਹੈ ਕਿ ਕੁਝ ਦਿਨ ਪਹਿਲਾਂ ਦਿਲ ਦਹਿਲਾਉਣ ਵਾਲੀ ਇਕ ਘਟਨਾ ‘ਚ ਆਪ ਜੀ ਦੇ ਹੋਣਹਾਰ ਸਪੁੱਤਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਬੇਵਕਤੀ ਮੌਤ ਨੇ ਸਾਨੂੰ ਸਾਰਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਦੁੱਖ ਦੀ ਇਸ ਘੜੀ ‘ਚ ਮੈਂ ਆਪ ਜੀ ਦੇ ਸਮੂਹ ਪਰਿਵਾਰਕ ਮੈਂਬਰਾਂ ਨਾਲ ਸ਼ਰੀਕ ਹੁੰਦਾ ਹੋਇਆ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਾ ਹਾਂ। ਭਰ ਜਵਾਨੀ ਵਿਚ ਪੁੱਤ ਦਾ ਇਸ ਦੁਨੀਆ ਤੋਂ ਰੁਖਸਤ ਹੋ ਜਾਣਾ ਜਿੱਥੇ ਪਰਿਵਾਰ ਲਈ ਅਸਹਿ ਅਤੇ ਅਕਹਿ ਹੈ, ਉਥੇ ਹੀ ਪੰਜਾਬ, ਪੰਜਾਬੀਆਂ ਅਤੇ ਦੁਨੀਆ ਭਰ ਵਿਚ ਉਨ੍ਹਾਂ ਨੂੰ ਚਾਹੁਣ ਵਾਲਿਆਂ ਲਈ ਇਹ ਇਕ ਡੂੰਘਾ ਸਦਮਾ ਅਤੇ ਨਾ ਪੂਰਿਆ ਜਾਣਾ ਵਾਲਾ ਘਾਟਾ ਹੈ।
ਮੂਸੇਵਾਲਾ ਦੇ ਪਿਤਾ ਦੀ ਸਰਕਾਰ ਨੂੰ ਚਿਤਾਵਨੀ, ਸਟੇਜ ਤੋਂ ਕਰਤਾ ਵੱਡਾ ਐਲਾਨ | D5 Channel Punjabi
ਸ਼ੁਭਦੀਪ ਸਿੰਘ ਸਿੱਧੂ ਨੇ ਪੰਜਾਬੀ ਗਾਇਕੀ ਦੀ ਹੀ ਨਹੀਂ ਸਗੋਂ ਆਪਣੇ ਪਿੰਡ ਮੂਸਾ ਦੀ ਮਿੱਟੀ ਦੀ ਖੁਸ਼ਬੋ ਨੂੰ ਹੱਦਾਂ-ਸਰਹੱਦਾਂ ਤੋਂ ਵੀ ਪਾਰ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਇਆ। ਸਿੱਧੂ ਮੂਸੇਵਾਲਾ ਨੇ ਭਾਵੇਂ ਗਾਇਕ ਵਜੋਂ ਵਿਸ਼ਵ ਪੱਧਰ ‘ਤੇ ਨਾਮਣਾ ਖੱਟਿਆ ਪਰ ਆਪਣੇ ਜੱਦੀ ਕਿੱਤੇ ਖੇਤੀ ਨਾਲ ਜੁੜੇ ਰਹਿਣ ਅਤੇ ਆਖ਼ਰੀ ਦਮ ਤੱਕ ਮਾਪਿਆਂ ਦਾ ਪਰਛਾਵਾਂ ਬਣੇ ਰਹਿਣ ਦੀ ਵਿਲੱਖਣ ਜੀਵਨ ਜਾਂਚ ਸਦਕਾ ਹਜ਼ਾਰਾਂ ਨੌਜਵਾਨਾਂ ਦੇ ਦਿਲਾਂ ਨੂੰ ਟੁੰਬਿਆ ਅਤੇ ਸੇਧ ਦਿੱਤੀ। ਪਰਿਵਾਰਕ ਮੈਂਬਰਾਂ ਅਤੇ ਸਾਕ-ਸੰਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੈਂ ਅਕਾਲ ਪੁਰਖ ਅੱਗੇ ਅਰਦਾਸ ਕਰਦਾ ਹਾਂ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਸਦੀਵੀ ਨਿਵਾਸ ਦੇਣ ਅਤੇ ਭਾਣਾ ਮੰਨਣ ਦਾ ਬਲ ਬਖ਼ਸ਼ਣ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.