ਸੀਐਮ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਭਗਵੰਤ ਮਾਨ ਦਾ ਟਵੀਟ, ਅਰਵਿੰਦ ਕੇਜਰੀਵਾਲ ਵੀ ਹੋਏ ਰਵਾਨਾ
ਚੰਡੀਗੜ੍ਹ/ਨਵੀਂ ਦਿੱਲੀ : ਸਹੁੰ ਚੁੱਕਣ ਤੋਂ ਪਹਿਲਾਂ ਭਗਵੰਤ ਮਾਨ ਨੇ ਟਵੀਟ ਕੀਤਾ ਜਿਸ ਵਿਚ ਉਨ੍ਹਾਂ ਲਿਖਿਆ ” ਸੂਰਜ ਦੀ ਸੁਨਿਹਰੀ ਕਿਰਨ ਅੱਜ ਇਕ ਨਵੀਂ ਸਵੇਰ ਲੈ ਕੇ ਆਈ ਹੈ। ਅੱਜ ਪੂਰਾ ਪੰਜਾਬ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਸਹੁੰ ਚੁੱਕੇਗਾ। ਸ਼ਹੀਦ ਭਗਤ ਸਿੰਘ ਜੀ ਦੀ ਸੋਚ ‘ਤੇ ਪਹਿਰਾ ਦੇਣ ਲਈ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਲਈ ਰਵਾਨਾ ਹੋ ਰਿਹਾ ਹਾਂ। ਜ਼ਿਕਰਯੋਗ ਹੈ ਕਿ ਅੱਜ ਖਟਕੜ ਕਲਾਂ ਵਿਖੇ ਭਗਵੰਤ ਮਾਨ ਵਲੋਂ ਪੰਜਾਬ ਦੇ ਮੁਖ ਮੰਤਰੀ ਵਜੋਂ ਸਹੁੰ ਚੁੱਕੀ ਜਾਵੇਗੀ।
Khabran da sira : ਸਾਬਕਾ ਵਿਧਾਇਕਾਂ ‘ਤੇ ਡਿੱਗੀ ਗਾਜ, ਫਸੇ ਅਫ਼ਸਰ ! ਬਾਦਲ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ ?
ਅਰਵਿੰਦ ਕੇਜਰੀਵਾਲ ਨੇ ਵੀ ਕੀਤਾ ਟਵੀਟ
ਭਗਵੰਤ ਮਾਨ ਤੋਂ ਇਲਾਵਾ ਦਿੱਲੀ ਦੇ ਸੀਐਮ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਸਹੁੰ ਚੁੱਕ ਨੂੰ ਲੈ ਕੇ ਟਵੀਟ ਕੀਤਾ। ਜਿਸ ‘ਚ ਉਨ੍ਹਾਂ ਨੇ ਦੱਸਿਆ ਕਿ ਉਹ ਪੰਜਾਬ ਲਈ ਰਵਾਨਾ ਹੋ ਚੁੱਕੇ ਹਨ। ਕੇਜਰੀਵਾਲ ਨੇ ਟਵਿਟਰ ‘ਤੇ ਲਿਖਿਆ ਕਿ ਅੱਜ ਪੰਜਾਬ ਲਈ ਬਹੁਤ ਵੱਡਾ ਦਿਨ ਹੈ। ਨਵੀਂ ਉਮੀਦ ਦੀ ਇਸ ਸੁਨਹਰੀ ਸਵੇਰ ‘ਚ ਅੱਜ ਪੂਰਾ ਪੰਜਾਬ ਇਕੱਠਾ ਹੋ ਕੇ ਇੱਕ ਖੁਸ਼ਹਾਲ ਪੰਜਾਬ ਬਣਾਉਣ ਦੀ ਸਹੁੰ ਲਵੇਗਾ। ਉਸ ਇਤਿਹਾਸਿਕ ਪਲ ‘ਚ ਮੈਂ ਸ਼ਾਮਲ ਹੋਣ ਲਈ ਮੈਂ ਵੀ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਲਈ ਰਵਾਨਾ ਹੋ ਗਿਆ ਹਾਂ।
सूरज की सुनहरी किरण आज एक नया सवेरा लेकर आई है। शहीद भगत सिंह और बाबा साहब के सपनों को साकार करने के लिए आज पूरा पंजाब खटकड़ कलां में शपथ लेगा।
शहीद भगत सिंह जी की सोच पर पहरा देने के लिए मैं उनके पैतृक गांव खटकड़ कलां के लिए रवाना हो रहा हूं।
— Bhagwant Mann (@BhagwantMann) March 16, 2022
आज पंजाब के लिए बहुत बड़ा दिन है। नई उम्मीद की इस सुनहरी सुबह में आज पूरा पंजाब इकठ्ठा होकर एक खुशहाल पंजाब बनाने की शपथ लेगा।
उस ऐतिहासिक पल का साक्षी बनने के लिए मैं भी शहीद भगत सिंह के पैतृक गाँव खटकड़ कलाँ के लिए रवाना हो गया हूँ।
— Arvind Kejriwal (@ArvindKejriwal) March 16, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.