PunjabTop News

ਸੀਨੀਅਰ ਵਕੀਲ ਗੁਰਮਿੰਦਰ ਸਿੰਘ ਗੈਰੀ ਪੰਜਾਬ ਦੇ ਨਵੇਂ AG

ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੇ ਅਸਤੀਫਾ ਦੇ ਦਿੱਤਾ ਹੈ। ਸੀਨੀਅਰ ਵਕੀਲ ਗੁਰਮਿੰਦਰ ਸਿੰਘ ਗੈਰੀ ਪੰਜਾਬ ਦੇ ਨਵੇਂ ਏ.ਜੀ. ਪੰਜਾਬ ਮੰਤਰੀ ਮੰਡਲ ਨੇ ਘਈ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ ਅਤੇ ਗੁਰਮਿੰਦਰ ਸਿੰਘ ਦੇ ਨਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਪੰਜਾਬ ਦੀ ਮਾਨ ਸਰਕਾਰ ਦੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਐਡਵੋਕੇਟ ਜਨਰਲ ਦੇ ਅਹੁਦੇ ‘ਤੇ ਇਹ ਤੀਜੀ ਨਿਯੁਕਤੀ ਹੈ। ਗੁਰਮਿੰਦਰ ਸਿੰਘ ਤੋਂ ਪਹਿਲਾਂ ਅਨਮੇਲ ਰਤਨ ਸਿੱਧੂ ਅਤੇ ਵਿਨੋਦ ਘਈ ਇਹ ਅਹੁਦਾ ਸੰਭਾਲ ਚੁੱਕੇ ਸਨ।

https://twitter.com/BhagwantMann/status/1709808862541357499/photo/1

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button