ਸੁਖਜਿੰਦਰ ਸਿੰਘ ਰੰਧਾਵਾ ਨੇ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ 5 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ:ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਲਈ ਨਵ-ਨਿਯੁਕਤ ਪੰਜ ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ।ਬੈਂਕ ਦੇ ਮੁੱਖ ਦਫਤਰ ਵਿਖੇ ਹੋਏ ਸਾਦੇ ਸਮਾਗਮ ਦੌਰਾਨ ਸਹਿਕਾਰਤਾ ਮੰਤਰੀ ਵੱਲੋਂ ਜਿਨ੍ਹਾਂ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਉਨ੍ਹਾਂ ਵਿੱਚ ਨਵਜੀਤ ਕੌਰ ਪਤਨੀ ਸਵ. ਹਰਪ੍ਰੀਤ ਸਿੰਘ (ਸਹਾਇਕ ਮੈਨੇਜਰ), ਕਰਨਵੀਰ ਸਿੰਘ ਪੁੱਤਰ ਸਵ. ਰਾਮ ਸਿੰਘ (ਸਹਾਇਕ ਮੈਨੇਜਰ), ਗੁਰਜਿੰਦਰ ਕੌਰ ਪਤਨੀ ਸਵ. ਬਲਜੀਤ ਸਿੰਘ (ਕਲਰਕ), ਅੰਮ੍ਰਿਤਪਾਲ ਸਿੰਘ ਪੁੱਤਰ ਸਵ. ਬਲਕਾਰ ਸਿੰਘ (ਕਲਰਕ) ਤੇ ਸੰਦੀਪ ਕੁਮਾਰ ਪੁੱਤਰ ਸਵ. ਇੰਦਰਜੀਤ (ਦਫਤਰੀ) ਸ਼ਾਮਲ ਸਨ।
ਆਹ ਹੁੰਦੀ ਹੈ ਲੀਡਰੀ,ਸਪੀਕਰ ਕਰਾਤਾ ਚੁੱਪ!ਵਿਧਾਨ ਸਭਾ ’ਚ ਕਿਸਾਨਾਂ ਦੇ ਹੱਕ ’ਚ ਲਿਆ ਸਟੈਂਡ!ਖੱਟਰ ਦੀ ਬੋਲਤੀ ਬੰਦ!
ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸਹਿਕਾਰਤਾ ਮੰਤਰੀ ਸ. ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਸਮਾਜ ਦੇ ਸਮੂਹ ਵਰਗਾਂ ਦੇ ਹਿੱਤਾਂ ਦਾ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਦਾ ਪਾਲਣ-ਪੋਸ਼ਣ ਕਰਨ ਵਾਲੇ ਮੁਖੀ ਦੀ ਮੌਤ ਦਾ ਘਾਟਾ ਤਾਂ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਅੱਜ ਉਨ੍ਹਾਂ ਪਰਿਵਾਰਾਂ ਦੇ ਵਾਰਸਾਂ ਨੂੰ ਵੱਖ-ਵੱਖ ਅਹੁਦਿਆਂ ‘ਤੇ ਤਾਇਨਾਤ ਕਰਕੇ ਆਪਣੇ ਪਰਿਵਾਰ ਲਈ ਕਮਾਈ ਦਾ ਸਹਾਰਾ ਬਣਾਉਣ ਲਈ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ ਗਈ ਹੈ।
ਮਨਜਿੰਦਰ ਸਿਰਸਾ ਨੇ ਖੁਸ਼ ਕਰਤੇ ਜਥੇਬੰਦੀਆਂ ਦੇ ਆਗੂ!ਕਿਸਾਨਾਂ ਨੂੰ ਦਿੱਲੀ ਤੋਂ ਮਿਲੀ ਵੱਡੀ ਸਪੋਟ!
ਸਹਿਕਾਰਤਾ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਸਰਕਾਰੀ ਨੌਕਰੀ ਦੇ ਕੇ ਆਪਣੀ ਜ਼ਿੰਮੇਵਾਰੀ ਅਦਾ ਕੀਤੀ ਗਈ ਹੈ ਅਤੇ ਹੁਣ ਉਹ ਆਸ ਕਰਦੇ ਹਨ ਕਿ ਇਹ ਸਮੂਹ ਕਰਮਚਾਰੀ ਆਪੋ-ਆਪਣੇ ਦਫ਼ਤਰਾਂ ‘ਚ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।ਇਸ ਮੌਕੇ ਰਜਿਸਟਰਾਰ ਸਹਿਕਾਰੀ ਸਭਾਵਾਂ ਵਿਕਾਸ ਗਰਗ, ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਕਮਲਦੀਪ ਸਿੰਘ ਤੇ ਐਮ.ਡੀ. ਚਰਨਦੇਵ ਸਿੰਘ ਮਾਨ ਵੀ ਹਾਜ਼ਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.