ਸੁਖਦੇਵ ਸਿੰਘ ਢੀਂਡਸਾ ਨੇ ਕਾਨਪੁਰ ਸਿੱਖ ਕਤਲੇਆਮ `ਚ ਚਾਰ ਮੁਲਜ਼ਮਾਂ ਨੂੰ ਕਾਬੂ ਕਰਨ `ਤੇ ਕੇਂਦਰ ਤੇ ਯੂਪੀ ਸਰਕਾਰ ਦਾ ਧੰਨਵਾਦ ਕੀਤਾ
38 ਸਾਲਾਂ ਬਾਅਦ ਕੇਂਦਰ ਤੇ ਯੂਪੀ ਸਰਕਾਰ ਦੀ ਵੱਡੀ ਕਾਰਵਾਈ ਨਾਲ ਸਿੱਖਾਂ ਨੂੰ ਨਿਆਂ ਦੀ ਆਸ ਬੱਝੀ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ 1984 ਦੇ ਕਾਨਪੁਰ ਸਿੱਖ ਕਤਲੇਆਮ ਮਾਮਲੇ ਵਿੱਚ ਕੇਂਦਰ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਵੱਲੋਂ ਯੂਪੀ ਪੁਲਿਸ ਦੇ ਸਹਿਯੋਗ ਨਾਲ ਗ੍ਰਿਫ਼ਤਾਰ ਕੀਤੇ ਗਏ ਚਾਰ ਮੁਲਜ਼ਮਾਂ ਨੂੰ ਲੈ ਕੇ ਕੀਤੀ ਗਈ ਵੱਡੀ ਕਾਰਵਾਈ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਅਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਯਾਨਾਥ ਦਾ ਧੰਨਵਾਦ ਕੀਤਾ ਹੈ। ਇਸ ਦੇ ਨਾਲ ਹੀ ਸੁਖਦੇਵ ਸਿੰਘ ਢੀਂਡਸਾ ਨੇ ਆਸ ਪ੍ਰਗਟ ਕੀਤੀ ਕਿ ਕੇਂਦਰ ਸਰਕਾਰ ਸਿੱਖ ਕਤਲੇਆਮ ਦੇ ਹੋਰਨਾਂ ਦੋਸ਼ੀਆਂ ਨੂੰ ਵੀ ਜਲਦ ਕਾਬੂ ਕਰਨ ਵਿੱਚ ਕਾਮਯਾਬ ਹੋਵੇਗੀ।
ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ 1984 ਦੇ ਸਿੱਖ ਕਤਲੇਆਮ ਮਾਮਲੇ ਵਿੱਚ 38 ਸਾਲਾਂ ਬਾਅਦ ਹੁਣ ਸਿੱਖਾਂ ਨੂੰ ਨਿਆਂ ਦੀ ਆਸ ਬੱਝੀ ਹੈ। ਜਿ਼ਕਰਯੋਗ ਹੈ ਕਿ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਕੁਲਦੀਪ ਸਿੰਘ ਭੋਗਲ ਅਤੇ ਹਰਪ੍ਰੀਤ ਸਿੰਘ ਬੰਨੀ ਜੋਲੀ ਆਦਿ ਵੱਲੋਂ ਕਈਂ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਸਿੱਖਾਂ ਨੂੰ ਨਿਆਂ ਦਿਵਾਉਣ ਦੀ ਮੰਗ ਕੀਤੀ ਗਈ । ਸੁਖਦੇਵ ਸਿੰਘ ਢੀਂਡਸਾ ਪਿਛਲੇ ਲੰਮੇ ਸਮੇਂ ਤੋਂ ਆਪਣੇ ਸਾਥੀਆਂ ਨਾਲ ਮਿਲਕੇ ਦਿੱਲੀ ਸਿੱਖ ਨਸਲਕੁਸ਼ੀ ਅਤੇ ਕਾਨਪੁਰ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸੰਘਰਸ਼ ਕਰ ਰਹੇ ਹਨ।
ਇਸ ਦੇ ਤਹਿਤ ਉਨ੍ਹਾਂ ਵੱਲੋਂ ਅਨੇਕ ਵਾਰ ਕੇਂਦਰ ਦੀਆਂ ਪਿਛਲੀਆਂ ਸਰਕਾਰਾਂ ਤੋਂ ਸਿੱਖਾਂ ਨੂੰ ਨਿਆਂ ਦੇਣ ਲਈ ਕਾਫੀ ਚਾਰਾਜੋਈ ਕੀਤੀ ਗਈ ਪਰ ਕੇਂਦਰ ਦੀਆਂ ਪਿਛਲੀਆਂ ਸਰਕਾਰਾਂ ਵੱਲੋਂ ਇਸ ਵੱਲ ਕੋਈ ਕਦਮ ਨਹੀ ਪੁੱਟਿਆ ਗਿਆ ਪ੍ਰੰਤੂ ਕੇਂਦਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਬਣਨ ਤੋਂ ਬਾਅਦ ਪਹਿਲੀ ਵਾਰ ਕੇਂਦਰ ਸਰਕਾਰ ਨੇ ਸਿੱਖ ਕਤਲੇਆਮ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲਿਆ ਅਤੇ ਕਾਨਪੁਰ ਸਿੱਖ ਕਤਲੇਆਮ ਦੇ ਮਾਮਲਿਆਂ ਵਿੱਚ ਸਿੱਖ ਆਗੂਆਂ ਦੀ ਅਪੀਲ `ਤੇ ਯੂਪੀ ਦੀ ਯੋਗੀ ਸਰਕਾਰ ਵੱਲੋਂ ਐੱਸਆਈਟੀ ਦਾ ਗਠਨ ਕੀਤਾ ਗਿਆ ਅਤੇ 38 ਸਾਲ ਬਾਅਦ ਸਿੱਖ ਕਤਲੇਆਮ ਦੇ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਕੇਂਦਰ ਅਤੇ ਯੂਪੀ ਸਰਕਾਰ ਨੇ ਵੱਡੀ ਕਾਮਯਾਬੀ ਹਾਸਿਲ ਕੀਤੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.