ਸੁਖਬੀਰ, ਢੀਂਡਸਾ ਤੇ ਟਕਸਾਲੀ, ਇੱਕ ਵਾਰ ਫਿਰ ਹੋਣਗੇ ਇਕੱਠੇ!
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਉਨ੍ਹਾਂਦੇ ਸੀਨੀਅਰ ਲੀਡਰ ਅਵਤਾਰ ਸਿੰਘ ਮੱਕੜ ਦਾ ਦੇਹਾਂਤ ਹੋ ਗਿਆ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਖੇਪ ਬੀਮਾਰੀ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਦੇ ਹੋਏ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਉੱਥੇ ਹੀ ਇਸ ਦੌਰਾਨ ਅਕਾਲੀ ਦਲ ਤੋਂ ਨਾਰਾਜ਼ ਚੱਲ ਰਹੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ, ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ, ਸੀਨੀਅਰ ਆਗੂ ਡਾ. ਰਤਨ ਸਿੰਘ ਅਜਨਾਲਾ, ਸੇਵਾ ਸਿੰਘ ਸੇਖਵਾਂ, ਕਰਨੈਲ ਸਿੰਘ ਪੀਰ ਮੁਹੰਮਦ, ਹਰਸੁਖਇੰਦਰ ਸਿੰਘ ਬੱਬੀ ਬਾਦਲ ਅਤੇ ਪ੍ਰੋ. ਬਡੂੰਗਰ ਨੇ ਵੀ ਜਥੇਦਾਰ ਮੱਕੜ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਇਕ ਪੰਥਪ੍ਰਸਤ ਜਥੇਦਾਰ ਸਨ।
ਸੁਖਬੀਰ, ਢੀਂਡਸਾ ਤੇ ਟਕਸਾਲੀ, ਇੱਕ ਵਾਰ ਫਿਰ ਹੋਣਗੇ ਇਕੱਠੇ!
SGPC ਦੇ ਸਾਬਕਾ ਜਥੇਦਾਰ ਦਾ ਦੇਹਾਂਤ ਹੋ ਜਾਣ ਦੇ ਨਾਲ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਦੱਸ ਦਈਏ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ 22 ਦਸੰਬਰ ਦੁਪਹਿਰ 2 ਵਜੇ ਮਾਡਲ ਟਾਊਨ ਐਕਸਟੈਂਸ਼ਨ ਲੁਧਿਆਣਾ ਵਿਖੇ ਕੀਤਾ ਜਾਵੇਗਾ ਅਤੇ ਇਸ ਮੌਕੇ ਆਪਣੇ ਇਸ ਸੀਨੀਅਰ ਲੀਡਰ ਨੂੰ ਅਲਵਿਦਾ ਕਹਿਣ ਲਈ ਸੁਖਬੀਰ ਸਿੰਘ ਬਾਦਲ ਸਮੇਤ ਸੁਖਦੇਵ ਸਿੰਘ ਢੀਂਡਸਾ ਵਰਗੇ ਵੱਡੇ ਲੀਡਰ ਉੱਥੇ ਪਹੁੰਚੇ ਹੋਣਗੇ।
ਲੰਬੇ ਸਮੇਂ ਬਾਅਦ ਸੁਖਬੀਰ ਸਿੰਘ ਬਾਦਲ ਦੇ ਨਾਲ ਟਕਸਾਲੀਆਂ ਨੂੰ ਅਤੇ ਦਿੱਗਜ਼ ਲੀਡਰ ਸੁਖਦੇਵ ਸਿੰਘ ਢੀਂਡਸਾ ਨੂੰ ਇੱਕ ਬਾਰ ਫੇਰ ਤੋਂ ਇਕੱਠੇ ਦੇਖਿਆ ਜਾ ਸਕਦਾ ਹੈ। ਕਿਉਂਕਿ ਸਾਬਕਾ ਜਥੇਦਾਰ ਅਵਤਾਰ ਸਿੰਘ ਮੱਕੜ ਅਕਾਲੀ ਦਲ ਦੇ ਕਾਫੀ ਸੀਨੀਅਰ ਲੀਡਰ ਸਨ ਅਤੇ ਟਕਸਾਲੀਆਂ ਸਮੇਤ ਸੁਖਦੇਵ ਸਿੰਘ ਨਾਲ ਅਵਤਾਰ ਸਿੰਘ ਮੱਕੜ ਨੇ ਲੰਬੇ ਸਮੇਂ ਤੱਕ ਕੰਮ ਕੀਤਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.