ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਹੁਣ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਇੱਕ ਪੱਤਰ ਲਿਖਿਆ ਗਿਆ ਹੈ। ਜਿਸ ਵਿੱਚ ਉਹਨਾਂ ਨੇ ਜਲਦ ਫੈਸਲਾ ਲੈਕੇ ਤਨਖਾਹ (ਧਾਰਮਿਕ ਸਜ਼ਾ) ਲਗਾਉਣ ਦੀ ਅਪੀਲ ਕੀਤੀ ਹੈ।ਇਸ ਤੋਂ ਪਹਿਲਾਂ ਵੀ ਸੁਖਬੀਰ ਬਾਦਲ ਸ਼੍ਰੀ ਹਰਿਮੰਦਿਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਸਨ। ਉਸ ਵੇਲੇ ਉਹਨਾਂ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਇੱਕ ਬੇਨਤੀ ਪੱਤਰ ਦਿੱਤਾ ਸੀ। ਜਿਸ ਵਿੱਚ ਉਹਨਾਂ ਨੇ ਕਿਹਾ ਸੀ ਕਿ ਉਹਨਾਂ ਨੂੰ ਤਨਖਾਹੀਆ ਕਰਾਰ ਦਿੱਤੇ ਨੂੰ ਕਾਫੀ ਸਮਾਂ ਹੋ ਗਿਆ ਹੈ। ਜਿਸ ਕਰਕੇ ਹੁਣ ਉਹਨਾਂ ਦੀ ਤਨਖਾਹ ਤੇ ਕੋਈ ਫੈਸਲਾ ਲੈ ਲਿਆ ਜਾਵੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.