ਨਵੀਂ ਦਿੱਲੀ/ਪਟਿਆਲਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ ’ਚ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ’ਚ ਅੱਜ ਅਹਿਮ ਸੁਣਵਾਈ ਹੋਈ। ਚੀਫ ਜਸਟਿਸ ਯੂਯੂ ਲਲਿਤ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਕਿਹਾ ਕਿ ਕੇਂਦਰ ਸੁਣਵਾਈ ਦੀ ਅਗਲੀ ਤਰੀਕ ਤੋਂ ਪਹਿਲਾਂ ਉਸ ਦੀ ਰਹਿਮ ਦੀ ਅਪੀਲ ਉਤੇ ਅੰਤਿਮ ਫੈਸਲਾ ਲੈਣ ਲਈ ਆਜ਼ਾਦ ਹੈ। ਹਾਲਾਂਕਿ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ’ਚ ਹਲਫ਼ਨਾਮਾ ਦਾਇਰ ਕੀਤਾ। ਕੇਂਦਰ ਸਰਕਾਰ ਵਲੋਂ ਕਿਹਾ ਗਿਆ ਕਿ ਸੁਰੱਖਿਆ ਕਾਰਨਾਂ ਕਰ ਕੇ ਫ਼ੈਸਲਾ ਨਹੀਂ ਲਿਆ ਜਾ ਸਕਿਆ ਹੈ।
Badal ਤੇ Sarna ਕਿਉਂ ਹੋਏ ਇਕੱਠੇ? ਚੱਲਦੀ Interview ‘ਚ Sarna ਦੇ ਮੂੰਹ ਤੋਂ ਨਿਕਲਿਆ ਸੱਚ | D5 Channel Punjabi
ਹੁਣ ਸੁਪਰੀਮ ਕੋਰਟ ਪਹਿਲੀ ਨਵੰਬਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੀ ਪਟੀਸ਼ਨ ਉਤੇ ਅੰਤਿਮ ਨਿਪਟਾਰੇ ਲਈ ਸੁਣਵਾਈ ਕਰੇਗੀ। ਰਾਜੋਆਣਾ ਨੇ ਦੋ ਸਾਲ ਪਹਿਲਾਂ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਸਤੰਬਰ 2019 ਦੇ ਫੈਸਲੇ ਨੂੰ ਲਾਗੂ ਕਰਨ ਲਈ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਬਲਵੰਤ ਸਿੰਘ ਰਾਜੋਆਣਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦਾ ਦੋਸ਼ੀ ਹੈ। 31 ਅਗਸਤ 1995 ਨੂੰ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਇਕ ਧਮਾਕੇ ’ਚ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.