PunjabPunjabTop News

ਸੁਪਰੀਮ ਕੋਰਟ ’ਚ ਅੱਜ ਹੋ ਸਕਦੀ ਹੈ ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ


ਨਵੀਂ ਦਿੱਲੀ: ਅੱਜ ਸੁਪਰੀਮ ਕੋਰਟ ਵਿਚ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦਣ ਨੂੰ ਲੈ ਕੇ ਦਾਇਰ ਕੀਤੀ ਗਈ ਪਟੀਸ਼ਨ ’ਤੇ ਸੁਣਵਾਈ ਹੋ ਸਕਦੀ ਹੈ। ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ CM ਮਾਨ ਵੱਲੋਂ ਬਜਟ ਸੈਸ਼ਨ ਸੱਦਣ ਦੀ ਪ੍ਰਵਾਨਗੀ  ਮੰਗੀ ਸੀ, ਪਰ ਰਾਜਪਾਲ ਨੇ ਇਸ ਦੀ ਪ੍ਰਵਾਨਗੀ ਨਹੀਂ ਦਿੱਤੀ ਸੀ। ਜਿਸ ਕਾਰਨ ਪੰਜਾਬ ਸਰਕਾਰ ਸੁਪਰੀਮ ਕੋਰਟ ਪਹੁੰਚੀ ਹੈ। ਪੰਜਾਬ ਸਰਕਾਰ ਵੱਲੋਂ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਸਰਵਉਚ ਅਦਾਲਤ ਵਿਚ ਪੇਸ਼ ਹੋਣਗੇ।

ਨਿੱਕੇ ਜਵਾਕ ਨੇ ਕਰਤੀ ਕਮਾਲ, ਅੱਖ ਝਪਕਦਿਆਂ ਹੀ ਘੁਮਾ ਦਿੰਦਾ ਸਾਰੀ ਗੇਮ! D5 Channel Punjabi

ਦੱਸਦੀਏ ਕਿ ਪੰਜਾਬ ਸਰਕਾਰ ਨੇ 3 ਮਾਰਚ ਤੋਂ ਬਜਟ ਸੈਸ਼ਨ ਸੱਦਣ ਦੀ ਗੱਲ ਕੀਤੀ ਸੀ ਪਰ ਰਾਜਪਾਲ ਬਨਵਾਰੀ ਲਾਲ ਨੇ ਇਸ ਤੋਂ ਇਨਕਾਰ ਕਰ ਦਿੱਤਾ । ਹੁਣ ਬਜਟ ਸੈਸ਼ਨ ਲਈ ਰਾਜਪਾਲ ਤੋਂ ਮਨਜ਼ੂਰੀ ਮਾਮਲੇ ਵਿੱਚ ਮਾਨ ਸਰਕਾਰ ਨੇ ਸੁਪਰੀਮ ਕੋਰਟ ਦਾ ਦਰਵਾਜਾ ਖੜਕਾ ਦਿੱਤਾ ਹੈ। ਬੀਤੇ ਦਿਨ CM ਮਾਨ ਨੇ ਟਵੀਟ ਕਰ ਇਹ ਗੱਲ ਸਾਂਝੀ ਕੀਤੀ ਸੀ। ਉਨ੍ਹਾਂ ਕਿਹਾ ਕਿ “ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦੀਆਂ ਝਲਕੀਆਂ…. ਦਿੱਲੀ ਵਿੱਚ ਬਹੁਮਤ ਦੇ ਬਾਵਜੂਦ ਮੇਅਰ ਬਣਾਉਣ ਲਈ ਸੁਪਰੀਮ ਕੋਰਟ ਜਾਓ…ਡਿਪਟੀ ਮੇਅਰ ਬਣਾਉਣ ਲਈ ਸੁਪਰੀਮ ਕੋਰਟ ਜਾਓ… ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਚਲਾਉਣ ਲਈ ਸੁਪਰੀਮ ਕੋਰਟ ਜਾਣਾ ਪੈ ਰਿਹਾ ਹੈ …
ਲੋਕਤੰਤਰ ਦੀ ਤਲਾਸ਼ ਜਾਰੀ ਹੈ…।”

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button