IndiaTop News

ਸੁਪਰੀਮ ਕੋਰਟ ਦੀ ਅਧਿਕਾਰਤ ਵੈੱਬਸਾਈਟ ਦੇ ਨਾਂ ‘ਤੇ ਬਣਾਈ ਗਈ ਫਰਜ਼ੀ ਵੈੱਬਸਾਈਟ

ਸੁਪਰੀਮ ਕੋਰਟ ਦੀ ਅਧਿਕਾਰਤ ਵੈੱਬਸਾਈਟ ਦੇ ਨਾਂ ‘ਤੇ ਲੋਕਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਦਾਲਤ ਨੇ ਇਕ ਸਰਕੂਲਰ ਵਿਚ ਕਿਹਾ ਹੈ ਕਿ ਉਸ ਦੀ ਅਧਿਕਾਰਤ ਵੈੱਬਸਾਈਟ ਵਰਗੀ ਇਕ ਫਰਜ਼ੀ ਵੈੱਬਸਾਈਟ ਬਣਾਈ ਗਈ ਹੈ। ਇਸ ਦੇ ਜ਼ਰੀਏ ਹੈਕਰ ਲੋਕਾਂ ਦੀ ਨਿੱਜੀ ਅਤੇ ਗੁਪਤ ਜਾਣਕਾਰੀ ਇਕੱਠੀ ਕਰ ਰਹੇ ਹਨ।

ਸੁਪਰੀਮ ਕੋਰਟ ਦੀ ਰਜਿਸਟਰੀ ਨੇ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਹੈ।ਰਜਿਸਟਰੀ ਨੇ ਦੱਸਿਆ ਕਿ ਇਹ ਫਰਜ਼ੀ ਵੈੱਬਸਾਈਟਾਂ http://cbins/scigv.com ਅਤੇ https://cbins.scigv.com/offence URL ‘ਤੇ ਹੋਸਟ ਕੀਤੀਆਂ ਜਾ ਰਹੀਆਂ ਹਨ। ਇਹਨਾਂ ਵਿੱਚੋਂ ਦੂਜੇ URL ‘ਤੇ ਕਲਿੱਕ ਕਰਨ ਨਾਲ ਇੱਕ ਵੈਬਸਾਈਟ ਖੁੱਲ੍ਹਦੀ ਹੈ ਇਸ ਵੈੱਬਸਾਈਟ ‘ਤੇ ਲੋਕਾਂ ਦੀ ਨਿੱਜੀ ਜਾਣਕਾਰੀ, ਇੰਟਰਨੈੱਟ-ਬੈਂਕਿੰਗ, ਕ੍ਰੈਡਿਟ ਅਤੇ ਡੈਬਿਟ ਕਾਰਡ ਨਾਲ ਜੁੜੀਆਂ ਜਾਣਕਾਰੀਆਂ ਚੋਰੀ ਕੀਤੀਆਂ ਜਾ ਰਹੀਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button