ਸੁਲਤਾਨਪੁਰ ਲੋਧੀ ਵਿਖੇ ਬਣਨ ਜਾ ਰਹੀ ਸਟੇਜ ਨੂੰ ਲੈ ਕੇ ਹੋਈ ਮੀਟਿੰਗ
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਖੇ ਬਣਨ ਜਾ ਰਹੀ ਸਟੇਜ ਨੂੰ ਲੈ ਕੇ ਅੰਮ੍ਰਿਤਸਰ ਵਿਖੇ ਅਕਾਲੀ ਦਲ ਦੀ ਮੀਟਿੰਗ ਹੋਈ ਜਿਸ ਵਿਚ ਸੁਖਬੀਰ ਬਾਦਲ ,ਬਿਕਰਮ ਮਜੀਠੀਆ ਅਤੇ ਕਈ ਹੋਰ ਕੈਬਨਿਟ ਮੰਤਰੀਆਂ ਨੇ ਹਿੱਸਾ ਲਿਆ |ਇਸ ਮੀਟਿੰਗ ਵਿਚ ਸੁਖਬੀਰ ਬਾਦਲ ਨੇ ਕਿਹਾ ਕੇ ਪੰਜਾਬ ਸਰਕਾਰ ਨੂੰ ਅਕਾਲ ਤਖ਼ਤ ਦਾ ਆਦੇਸ਼ ਮੰਨਣਾ ਚਾਹੀਦਾ |ਕਰਤਾਰਪੁਰ ਵਿਚ ਇਕ ਹੀ ਸਟੇਜ ਹੋਣੀ ਚਾਹੀਦੀ ਹੈ |ਇਸਦੇ ਨਾਲ ਹੀ ਸੁਖਬੀਰ ਬਾਦਲ ਨੇ ਕਿਹਾ ਕੇ ਪੰਜਾਬ ਸਰਕਾਰ ਇਸ ਆਦੇਸ਼ ਨੂੰ ਮੰਨਣ ਲਈ ਤਿਆਰ ਨਹੀਂ ਹੈ | ਅਤੇ ਉਹਨਾਂ ਨੇ ਇਕ ਹੋਰ ਸਟੇਜ ਲਾਉਣ ਦਾ ਫੈਸਲਾ ਕੀਤਾ ਹੈ |
ਇਸਦੇ ਨਾਲ ਹੀ ਬਿਕਰਮ ਮਜੀਠੀਆ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਕ ਬਿਆਨ ਦਿੱਤਾ ਸੀ ਕਿ ਕਰਤਾਰਪੁਰ ਲਾਂਘੇ ਪਿੱਛੇ ਪਾਕਿਸਤਾਨ ਅਤੇ ਆਈ. ਐੱਸ. ਆਈ. ਦੀ ਕੋਈ ਚਾਲ ਹੈ |
ਉਸਨੇ ਕਿਹਾ ਕਿ ਅਜਿਹੇ ਬਿਆਨ ਦੇ ਕਿ ਉਹ ਸਿੱਖਾਂ ਦੀਆਂ ਭਾਵਨਾਵਾਂ ਨਾਲ ਖੇਡਦਾ ਹੈ |ਸਿੱਖ ਕਰਤਾਰਪੁਰ ਲਾਂਘੇ ਦਾ ਬੜੇ ਲੰਬੇ ਸਮੇ ਤੋਂ ਇੰਤਜਾਰ ਕਰ ਰਹੇ ਸਨ |ਅਜਿਹੇ ਸਮੇ ‘ਤੇ ਕੈਪਟਨ ਅਮਰਿੰਦਰ ਸਿੰਘ ਨੂੰ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ |
Published by- Lovepreet kaur
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.