ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਫੂਡ ਪ੍ਰਾਸੈਸਿੰਗ ਸੈਕਟਰ ਨੂੰ ਵੀ ਵੱਡਾ ਹੁਲਾਰਾ ਦੇ ਰਹੀ ਹੈ। ਇਸ ਨਾਲ ਜਿੱਥੇ ਇਕ ਪਾਸੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ, ਉੱਥੇ ਦੂਜੇ ਪਾਸੇ ਕਿਸਾਨਾਂ ਨੂੰ ਵੱਡੇ ਪੱਧਰ ਉਤੇ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਨਅਤੀ ਵਿਕਾਸ ਨੂੰ ਤੇਜ਼ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪੰਜਾਬ ਦੇਸ਼ ਦਾ ਮੋਹਰੀ ਉਦਯੋਗਿਕ ਸੂਬਾ ਬਣਨ ਕੰਢੇ ਹੈ ਅਤੇ ਸੂਬਾ ਸਰਕਾਰ ਵੱਲੋਂ ਤਿਆਰ ਕੀਤੀ ਜਾ ਰਹੀ ਨਵੀਂ ਸਨਅਤੀ ਨੀਤੀ ਇਸ ਲਈ ਧੁਰੇ ਵਜੋਂ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਉਦਯੋਗ ਨੀਤੀ ਬਣਾਉਣ ਲਈ ਸਾਰੀਆਂ ਸਬੰਧਤ ਧਿਰਾਂ ਖਾਸ ਕਰਕੇ ਉਦਯੋਗਪਤੀਆਂ ਦੇ ਵਿਚਾਰ ਲਏ ਗਏ ਹੋਣ। ਸੂਬੇ ਦੇ ਉਦਯੋਗਪਤੀਆਂ ਦੇ ਸੁਝਾਵਾਂ ਨੂੰ ਇਸ ਨੀਤੀ ਵਿੱਚ ਸ਼ਾਮਲ ਕਰਕੇ ਸਾਕਾਰ ਕੀਤਾ ਗਿਆ ਹੈ। ਉਨਾਂ ਕਿਹਾ ਕਿ ਨਵੀਂ ਸਨਅਤੀ ਨੀਤੀ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਭਰਪੂਰ ਹੁਲਾਰਾ ਦੇਵੇਗੀ। ਉਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵਲੋਂ ਅਧਿਕਾਰੀਆਂ ਨੂੰ ਨਿਰਦੇਸ ਦਿੱਤੇ ਕਿ ਉਹ ਇਹ ਯਕੀਨੀ ਬਣਾਉਣ ਕਿ ਇਸ ਨੀਤੀ ਨੂੰ ਛੇਤੀ ਤੋਂ ਛੇਤੀ ਅੰਤਿਮ ਰੂਪ ਦਿੱਤਾ ਜਾਵੇ ਤਾਂ ਜੋ ਇਸ ਨੂੰ ਸੂਬੇ ਵਿੱਚ ਪੂਰੀ ਤਰ੍ਹਾਂ ਲਾਗੂ ਕੀਤਾ ਜਾ ਸਕੇ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਅੰਦਰ ਉਦਯੋਗਿਕ ਖੇਤਰ ਨੂੰ ਮੁੜ ਮਜ਼ਬੂਤ ਤੇ ਸੁਰਜੀਤ ਕਰਨ ਦੇ ਮੰਤਵ ਨਾਲ ਉਹ ਯਤਨਸ਼ੀਲ ਹਨ ਅਤੇ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਬਟਾਲਾ ਦਾ ਅਹਿਮ ਯੋਗਦਾਨ ਹੈ। ਉਨਾਂ ਅੱਗੇ ਕਿਹਾ ਕਿ ਸਰਕਾਰ ਪੰਜਾਬ ਵਿੱਚ ਆਪਣੇ ਕਾਰੋਬਾਰ ਸਥਾਪਤ ਕਰਨ ਵਾਲੇ ਨਵੇਂ ਉਦਯੋਗਾਂ ਅਤੇ ਨਿਵੇਸ਼ਕਾਂ ਨੂੰ ਅਨੁਕੂਲ ਮਾਹੌਲ ਦੇਣ ਲਈ ਕੰਮ ਕਰ ਰਹੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.