Press ReleasePunjabTop News

ਸੂਬੇ ਦੀ ਅਮਨ-ਸ਼ਾਂਤੀ ਕਿਸੇ ਵੀ ਕੀਮਤ ‘ਤੇ ਨਹੀਂ ਹੋਣ ਦਿੱਤੀ ਜਾਵੇਗੀ ਭੰਗ – ਮੁੱਖ ਮੰਤਰੀ

ਸੂਬੇ ਵਿਚ ਲਾਇਸੰਸੀ ਹਥਿਆਰਾਂ ਦੀ ਸਮੀਖਿਆ ਕਰਨ ਦੇ ਆਦੇਸ਼

ਕੋਟਕਪੂਰਾ ਘਟਨਾ ਨੂੰ ਲੈ ਕੇ ਸਖ਼ਤ ਮੁੱਖ ਮੰਤਰੀ ਭਗਵੰਤ ਮਾਨ

ਘਟਨਾ ਦੇ ਦੋਸ਼ੀਆਂ ਨੂੰ ਛੇਤੀ ਤੋਂ ਛੇਤੀ ਗ੍ਰਿਫਤਾਰ ਕਰਨ ਦੇ ਹੁਕਮ

ਸੂਬੇ ਭਰ ‘ਚ ਨਾਕੇਬੰਦੀ ਅਤੇ ਪਹਿਰਾ ਵਧਾਉਣ ਦੇ ਹੁਕਮ

ਚੰਡੀਗੜ੍ਹ (ਬਿੰਦੂ ਸਿੰਘ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਸ਼ਬਦਾਂ ਵਿਚ ਤਾੜਨਾ ਕਰਦਿਆਂ ਕਿਹਾ ਕਿ ਸੂਬੇ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੇ ਨਾਪਾਕ ਮਨਸੂਬੇ ਕਿਸੇ ਵੀ ਕੀਮਤ ਉਤੇ ਸਫਲ ਨਹੀਂ ਹੋਣ ਦਿੱਤੇ ਜਾਣਗੇ। ਅੱਜ ਇੱਥੇ ਅਮਨ-ਕਾਨੂੰਨ ਦੀ ਵਿਵਸਥਾ ਦਾ ਜਾਇਜ਼ਾ ਲੈਣ ਲਈ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕੋਟਕਪੂਰਾ ਵਿਚ ਡੇਰਾ ਪ੍ਰੇਮੀ ਦੀ ਹੱਤਿਆ ਦੇ ਮਾਮਲੇ ਨੂੰ ਛੇਤੀ ਤੋਂ ਛੇਤੀ ਸੁਲਝਾਉਣ ਦੇ ਹੁਕਮ ਦਿੱਤੇ ਤਾਂ ਕਿ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਮਿਸਾਲੀ ਸਜ਼ਾ ਦਿਵਾਈ ਜਾ ਸਕੇ। ਇਸ ਦੌਰਾਨ ਸੀਨੀਅਰ ਪੁਲਿਸ ਅਫ਼ਸਰਾਂ ਨੇ ਮੁੱਖ ਮੰਤਰੀ ਨੂੰ ਇਸ ਘਟਨਾ ਬਾਰੇ ਤਫਸੀਲ ਨਾਲ ਜਾਣਕਾਰੀ ਦਿੱਤੀ।

ਕਾਂਗਰਸ ਨੇ ਫਿਰ ਲਿਆ ਸਿੱਖਾਂ ਨਾਲ ਪੰਗਾ, ਚੁੱਕਿਆ ਅਜਿਹਾ ਕਦਮ, ਭੜਕੇ ਸਿੱਖ || D5 Channel Punjabi

ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਪੁਲੀਸ ਵੱਲੋਂ ਇਸ ਸੰਵੇਦਨਸ਼ੀਲ ਮਾਮਲੇ ਦੀ ਹਰੇਕ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਕੇਸ ਨੂੰ ਬਿਨਾਂ ਕਿਸੇ ਪੱਖਪਾਤ ਤੋਂ ਕਾਨੂੰਨੀ ਸਿੱਟੇ ਉਤੇ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਅਪਰਾਧਿਕ ਘਟਨਾ ਨੂੰ ਜਾਤ ਜਾਂ ਮਜ਼ਹਬ ਦੀ ਸੰਕੀਰਣ ਨਜ਼ਰ ਨਾਲ ਨਹੀਂ ਦੇਖਿਆ ਜਾ ਸਕਦਾ ਅਤੇ ਇਸ ਜੁਰਮ ਨੂੰ ਅੰਜ਼ਾਮ ਦੇਣ ਵਾਲੇ ਕਿਸੇ ਵੀ ਸੂਰਤ ਵਿਚ ਬਖਸ਼ੇ ਨਹੀਂ ਜਾਣਗੇ।

ਲੱਭ ਗਏ ਡੇਰਾ ਪ੍ਰੇਮੀ ਦੇ ਕਾਤਲ, ਪੁਲਿਸ ਦਾ ਐਕਸ਼ਨ, ਡੇਰਾ ਪ੍ਰੇਮੀਆਂ ਦਾ ਵੱਡਾ ਐਲਾਨ || D5 Channel Punjabi

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ, “ਅਜਿਹੀਆਂ ਘਟਨਾਵਾਂ ਰਾਹੀਂ ਸਾਡੀ ਸਦੀਆਂ ਪੁਰਾਣੀ ਭਾਈਚਾਰਕ ਸਾਂਝ, ਫਿਰਕੂ ਸਦਭਾਵਨਾ, ਆਪਸੀ ਪਿਆਰ ਅਤੇ ਏਕਤਾ ਦੀਆਂ ਮਜ਼ਬੂਤ ਤੰਦਾਂ ਨੂੰ ਢਾਹ ਲਾਉਣ ਦੀਆਂ ਘਟੀਆ ਚਾਲਾਂ ਚੱਲੀਆਂ ਜਾ ਰਹੀਆਂ ਹਨ ਜਿਸ ਨੂੰ ਕਿਸੇ ਵੀ ਕੀਮਤ ਉਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਮੈਂ ਪੰਜਾਬ ਵਾਸੀਆਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਸਾਡੀ ਸਰਕਾਰ ਹਰ ਹਾਲ ਵਿਚ ਅਮਨ-ਸ਼ਾਂਤੀ ਕਾਇਮ ਰੱਖੇਗੀ ਅਤੇ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵੇਗੀ।”

ਹੁਣ ਖੇਤੀ ਹੋਵੇਗੀ ਲਾਹੇਵੰਦ ਕਿਸਾਨਾਂ ਲਈ ਖੁਸ਼ਖ਼ਬਰੀ ਨਵੀਂ ਤਕਨੀਕ ਕਰੇਗੀ ਫਾਇਦਾ D5 Channel Punjabi

ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੀਨੀਅਰ ਅਫ਼ਸਰਾਂ ਨੂੰ ਸੂਬੇ ਭਰ ‘ਚ ਨਾਕੇਬੰਦੀ ਅਤੇ ਸ਼ਹਿਰਾਂ ‘ਚ ਪੁਲਸ ਦੀ ਥਾਂ ਥਾਂ ਤਾਇਨਾਤੀ ‘ਤੇ ਜ਼ੋਰ ਦੇਣ ਲਈ ਕਿਹਾ ਤੇ ਨਾਲ ਹੀ ਲਾਇਸੰਸੀ ਹਥਿਆਰਾਂ ਦੀ ਸਮੀਖਿਆ ਕਰਨ ਦੇ ਵੀ ਆਦੇਸ਼ ਦਿੱਤੇ ਤਾਂ ਕਿ ਅਜਿਹੀਆਂ ਅਪਰਾਧਿਕ ਗਤੀਵਿਧੀਆਂ ਵਿੱਚ ਹਥਿਆਰਾਂ ਦੀ ਵਰਤੋਂ ਬਾਰੇ ਪਤਾ ਲਾਇਆ ਜਾ ਸਕੇ।

Big Breaking : ਅੱਧੀ ਰਾਤ ਨੂੰ ਫਿਰ ਚੱਲੀਆਂ ਗੋਲੀਆਂ ਪਿਆ ਖਿਲਾਰਾ || D5 Channel Punjabi

ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਭਗਵੰਤ ਮਾਨ ਨੇ ਪੁਲਿਸ ਫੋਰਸ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਆਧੁਨਿਕ ਲੀਹਾਂ ਉਤੇ ਸਿਖਲਾਈ ਦੇਣ ਦੇ ਆਦੇਸ਼ ਦਿੱਤੇ ਤਾਂ ਕਿ ਪੁਲਿਸ ਫੋਰਸ ਨੂੰ ਹੋਰ ਮੁਸਤੈਦ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਲਿਸ ਫੋਰਸ ਦਾ ਸ਼ਾਨਦਾਰ ਪਿਛੋਕੜ ਰਿਹਾ ਹੈ ਜਿਸ ਨੇ ਅੱਤਵਾਦ ਦੇ ਕਾਲੇ ਦੌਰ ਦਾ ਡਟ ਕੇ ਸਾਹਮਣਾ ਕੀਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਆਪਣੀਆਂ ਪੇਸ਼ੇਵਾਰ ਸੂਝ-ਬੂਝ ਰਾਹੀਂ ਬੀਤੇ ਸਮੇਂ ਵਿਚ ਕਈ ਸੰਵੇਦਨਸ਼ੀਲ ਮਾਮਲਿਆਂ ਨੂੰ ਸੁਲਝਾਇਆ। ਉਨ੍ਹਾਂ ਕਿਹਾ ਕਿ ਪੁਲਿਸ ਫੋਰਸ ਸੂਬੇ ਦੇ ਸ਼ਾਂਤਮਈ ਮਾਹੌਲ ਵਿਚ ਕੁੜੱਤਣ ਪੈਦਾ ਕਰਨ ਦੀਆਂ ਚਾਲਾਂ ਚੱਲਣ ਵਾਲੇ ਅਨਸਰਾਂ ਨਾਲ ਕਰੜੇ ਹੱਥੀਂ ਨਿਪਟੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button