Press ReleasePunjabTop News

ਸੇਵਾ ਕੇਂਦਰ ਦਾ ਸੀਨੀਅਰ ਮੁਲਾਜ਼ਮ ਤੇ ਇੱਕ ਪ੍ਰਾਈਵੇਟ ਵਿਅਕਤੀ ਮੌਤ ਦਾ ਸਰਟੀਫਿਕੇਟ ਦੇਣ ਬਦਲੇ 15,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੇਵਾ ਕੇਂਦਰ ਬਰਨਾਲਾ ਦਾ ਸੀਨੀਅਰ ਉਪਰੇਟਰ ਅਰਵਿੰਦ ਚਕਸ਼ੂ ਤੇ ਇੱਕ ਪ੍ਰਾਈਵੇਟ ਵਿਅਕਤੀ ਸਤਵਿੰਦਰ ਸਿੰਘ ਉਰਫ ਸਤਪਾਲ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਮੰਗਦੇ ਅਤੇ ਲੈਂਦੇ ਹੋਏ ਰੰਗੇ ਹੱਥੀਂ ਨੂੰ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਵੇਂ ਮੁਲਜ਼ਮਾਂ ਨੂੰ ਸ਼ਿਕਾਇਤਕਰਤਾ ਗੁਰਮੇਲ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਦੇ ਇੱਕ ਜਾਣਕਾਰ ਦਾ ਮੌਤ ਦਾ ਸਰਟੀਫਿਕੇਟ ਦੇਣ ਬਦਲੇ ਉਕਤ ਸੀਨੀਅਰ ਕਰਮਚਾਰੀ ਅਤੇ ਉਸਦਾ ਸਾਥੀ ਇੱਕ ਪ੍ਰਾਈਵੇਟ ਵਿਅਕਤੀ ਉਸ ਕੋਲੋਂ  15000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ।
Punjab Bulletin | January 3 , 2023 | D5 Channel Punjabi | News Bulletin | Punjab News
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਵਾਂ ਮੁਲਜ਼ਮਾਂ ਅਰਵਿੰਦ ਚਕਸ਼ੂ ਤੇ ਸਤਵਿੰਦਰ ਸਿੰਘ  ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button