ਸੋਨੀ ਨੇ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ ਨੂੰ ਸੌਂਪੇ ਨਿਯੁਕਤੀ ਪੱਤਰ
ਚੰਡੀਗੜ੍ਹ : ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਸੋਨੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਘਰ ਘਰ ਰੋਜ਼ਗਾਰ ਯੋਜਨਾ ਤਹਿਤ ਸਟਾਫ਼ ਨਰਸਾਂ ਦੀਆਂ ਮਈ 2021 ਵਿੱਚ ਪ੍ਰਕਾਸ਼ਿਤ ਕੀਤੀਆਂ ਗਈਆਂ ਕੁੱਲ 473 ਅਸਾਮੀਆਂ ਵਿੱਚੋਂ 202 ਸਟਾਫ਼ ਨਰਸਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਹਨ ਜਦੋਂਕਿ 117 ਸਟਾਫ਼ ਨਰਸਾਂ ਨੂੰ ਪਹਿਲਾਂ ਹੀ ਨਿਯੁਕਤੀ ਪੱਤਰ ਸੌਂਪੇ ਜਾ ਚੁੱਕੇ ਹਨ।
ਤੋਮਰ ਦੇ ਬਿਆਨ ‘ਤੇ ਭੜਕੇ ਕਿਸਾਨ ! ਲਿਆ ਵੱਡਾ ਫੈਸਲਾ ! ਸਰਕਾਰ ਨੂੰ ਛੇੜੀ ਨਵੀਂ ਬਿਪਤਾ ! D5 Channel Punjabi
ਸ੍ਰੀ ਸੋਨੀ ਨੇ ਵਿਭਾਗ ਵਿੱਚ ਨਵੇਂ ਨਿਯੁਕਤ ਹੋਏ ਕਰਮਚਾਰੀਆਂ ਨੂੰ ਵਧਾਈ ਦਿੱਤੀ ਅਤੇ ਉਨਾਂ ਨੂੰ ਰਾਜ ਦੀਆਂ ਵੱਖ ਵੱਖ ਸਿਹਤ ਸੰਸਥਾਵਾਂ ਵਿੱਚ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ। ਸ੍ਰੀ ਆਲੋਕ ਸ਼ੇਖਰ, ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਨੇ ਵਿਭਾਗ ਵਿੱਚ ਨਵੇਂ ਭਰਤੀ ਹੋਏ ਸਟਾਫ਼ ਨੂੰ ਜੀ ਆਇਆਂ ਆਖਿਆ। ਇਸ ਮੌਕੇ ਡਾ. ਸੁਜਾਤਾ ਸ਼ਰਮਾ ਡਾਇਰੈਕਟਰ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ, ਡਾ. ਅਕਾਸ਼ਦੀਪ ਅਗਰਵਾਲ ਅਤੇ ਹੋਰ ਅਧਿਕਾਰੀ ਮੌਜੂਦ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.