ਸੌਦਾ ਸਾਧ ਨੂੰ ਪੌਸ਼ਾਕ ਦੇਣ ਦਾ ਵਿਵਾਦ ਉੱਠਣ ਤੋਂ ਬਾਅਦ ਸੁਖਬੀਰ ਬਾਦਲ ਦਾ ਵੱਡਾ ਬਿਆਨ
ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੇਸ਼ਕਸ਼ ਕੀਤੀ ਹੈ ਕਿ ਉਹ ਕਿਸਾਨ ਜਥੇਬੰਦੀਆਂ ਦੇ ਵਫਦ ਦੀ ਅਗਵਾਈ ਕਰਦਿਆਂ ਖੇਤੀਬਾੜੀ ਮੰਤਰੀ ਐੱਨ ਐੱਸ ਤੋਮਰ ਕੋਲ ਜਾਣ ਲਈ ਤਿਆਰ ਹਨ ਤਾਂ ਕਿ ਉਹਨਾਂ ਤੋਂ ਫਾਰਮਿੰਗ ਪ੍ਰੋਡਿਊਸ ਟਰੇਡ ਐਂਡ ਕਾਮਰਸ ਆਰਡੀਨੈਂਸ 2020 ਬਾਰੇ ਸਪਸ਼ਟੀਕਰਨ ਲਿਆ ਜਾ ਸਕੇ। ਜਦਕਿ ਉਹਨਾਂ ਨੇ ਸਪਸ਼ਟ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਕਿਸਾਨਾਂ ਨਾਲ ਖੜ੍ਹਾ ਹੋਇਆ ਹੈ ਅਤੇ ਕਦੇ ਵੀ ਜਿਣਸਾਂ ਦਾ ਘੱਟੋ- ਘੱਟ ਸਮਰਥਨ ਮੁੱਲ ਤੇ ਯਕੀਨੀ ਮੰਡੀਕਰਣ ਖਤਮ ਨਹੀਂ ਹੋਣ ਦੇਵੇਗਾ।
ਜਲਿਆਂਵਾਲਾ ਬਾਗ ‘ਚ ਖੜ੍ਹਾ ਹੋਇਆ ਨਵਾਂ ਵਿਵਾਦ! ਪੈ ਗਿਆ ਰੌਲਾਂ! ਪ੍ਰਸ਼ਾਸਨ ਵੀ ਹੋਇਆ ਚੁਕੰਨਾ
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਾਡੇ ਲਈ ਕਿਸਾਨਾਂ ਦੀ ਭਲਾਈ ਤੋਂ ਵੱਧ ਕੇ ਕੁਝ ਵੀ ਨਹੀਂ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਕਿਸਾਨਾਂ ਦੇ ਹਿਤਾਂ ਵਾਸਤੇ ਡਟਿਆ ਹੈ। ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਇਸ ਸੰਵੇਦਨਸ਼ੀਲ ਮੁੱਦੇ ‘ਤੇ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੇ ਹਨ। ਉਹਨਾਂ ਕਿਹਾ ਕਿ ਸੂਬੇ ਦੇ ਏ ਪੀ ਐਮ ਸੀ ਐਕਟ ਵਿਚ 2017 ਵਿਚ ਕੀਤੀ ਗਈ ਸੋਧ ਦੌਰਾਨ ਉਹ ਸਾਰੀਆਂ ਮੱਦਾਂ ਇਸ ਵਿਚ ਸ਼ਾਮਲ ਕੀਤੀਆਂ ਗਈਆਂ, ਜਿਸਦਾ ਇਹ ਹੁਣ ਵਿਰੋਧ ਕਰ ਰਹੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.