UncategorizedBreaking NewsD5 specialIndiaNewsPunjab

ਸ੍ਰੀ ਗੁਰੂ ਗੋਬਿੰਦ ਸਿੰਘ ਜੀ ‘ਤੇ ਅਸ਼ਲੀਲ ਟਿੱਪਣੀ ਕਰਨ ਵਾਲੇ ਅੰਮ੍ਰਿਤਧਾਰੀ ਦਾ ਸਿੰਘਾਂ ਨੇ ਕੀਤਾ ਆਹ ਹਸ਼ਰ

ਮੋਗਾ : ਸੋਸ਼ਲ ਮੀਡੀਆ ‘ਤੇ ਸ਼ਰਾਰਤੀ ਲੋਕ ਸਿੱਖ ਗੁਰੂ ਸਾਹਿਬਾਨਾਂ ਬਾਰੇ ਭੱਦੀਆਂ ਟਿੱਪਣੀਆਂ ਕਰਨ ਤੋਂ ਬਾਜ਼ ਨਹੀਂ ਆਉਂਦੇ ਪਰ ਏਸ ਵਾਰ ਤਾਂ ਸਿੱਖੀ ਦੇ ਭੇਸ ‘ਚ ਇਕ ਵਿਅਕਤੀ ਵੱਲੋਂ ਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਿਤਰ ਬਾਰੇ ਅਸ਼ਲੀਲ ਟਿੱਪਣੀ ਕੀਤੀ ਗਈ। ਜਿਸ ਕਾਰਨ ਸਿੱਖ ਜਗਤ ‘ਚ ਗੁੱਸੇ ਦੀ ਲਹਿਰ ਹੈ। ਥਾਣਾ ਬੱਧਨੀ ਕਲਾਂ ਅਧੀਨ ਆਉਂਦੇ ਪਿੰਡ ਮੀਨੀਆਂ ਦੇ ਸੁਖਦਰਸ਼ਨ ਸਿੰਘ ਗੱਗ ਦੀ ਏਸ ਹਰਕਤ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਜਿਸ ‘ਤੇ ਸਿੱਖ ਜਥੇਬੰਦੀਆਂ ਨੇ ਪਰਚਾ ਕਰਵਾ ਕੇ ਅਜਿਹੇ ਲੋਕਾਂ ਨੂੰ ਬਾਜ਼ ਆਉਣ ਦੀ ਨਸੀਹਤ ਦਿੱਤੀ ਹੈ। ਮਾਮਲਾ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾ ਦੇ ਧਿਆਨ ਵਿੱਚ ਲਿਆਂਦਾ ਗਿਆ।

ਮਸ਼ਹੂਰ ਸੰਗੀਤਕਾਰ ਵਾਜਿਦ ਖਾਨ ਮੌਤ ਤੋਂ ਬਾਅਦ ਪ੍ਰਸਿੱਧ ਗਾਇਕ ਦਲੇਰ ਮਹਿੰਦੀ ਹੋਏ ਭਾਵੁਕ

ਓਧਰ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਅੱਗੇ ਦੀ ਕਾਰਵਾਈ ਜਾਰੀ ਹੈ। ਬੀਤੇ ਸਮੇਂ ਤੋਂ ਸੋਸ਼ਲ ਮੀਡੀਆ `ਤੇ ਲਗਾਤਾਰ ਭੱਦੀਆਂ ਟਿੱਪਣੀਆਂ ਕੀਤੀਆਂ ਰਹੀਆਂ ਹਨ। ਜਿਸ ‘ਚ ਕੁਝ ਅਖੌਤੀ ਪ੍ਰਚਾਰਕਾਂ ‘ਤੇ ਵੀ ਇਲਜ਼ਾਮ ਲੱਗਦੇ ਨੇ ਕਿ ਉਹ ਸਿੱਖ ਨੌਜਵਾਨਾਂ ਨੂੰ ਗੁੰਮਰਾਹ ਕਰ ਰਹੇ ਹਨ। ਹੁਣ ਏਸ ਅੰਮ੍ਰਿਤਧਾਰੀ ਵਿਅਕਤੀ ਦੀ ਏਸ ਕਰਤੂਤ ਨੇ ਪੂਰੇ ਸਿੱਖ ਜਗਤ ਦੇ ਹਿਰਦਿਆਂ ਨੂੰ ਵਲੂੰਧਰਿਆ ਹੈ। ਲਿਹਾਜ਼ਾ ਅਜਿਹੇ ਲੋਕਾਂ `ਤੇ ਮਿਸਾਲੀ ਕਾਰਵਾਈ ਹੋਣੀ ਚਾਹੀਦੀ ਹੈ। ਜੋ ਸਿੱਖੀ ਭੇਸ ‘ਚ ਰਹਿ ਕੇ ਗੁਰੂਆਂ `ਤੇ ਅਸ਼ਲੀਲ ਟਿੱਪਣੀਆਂ ਕਰਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button