PunjabTop News

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਦਬ ਸਤਿਕਾਰ ਵਿਰੁੱਧ ਟਿੱਪਣੀਆਂ ਮਾਮਲੇ ’ਚ ਗੁਰਜੰਟ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਤਲਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਦਬ ਅਤੇ ਸਤਿਕਾਰ ਵਿਰੁੱਧ ਟਿੱਪਣੀਆਂ ਕਰਨ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਖ਼ਤ ਕਦਮ ਚੁੱਕਿਆ ਗਿਆ ਹੈ। ਪਿਛਲੇ ਦਿਨੀਂ ਇਕ ਗੁਰਮਤਿ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਕੀਤੀਆਂ ਗਈਆਂ ਟਿੱਪਣੀਆਂ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਬਰਨਾਲਾ ਵਾਸੀ ਗੁਰਜੰਟ ਸਿੰਘ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ। ਨਿਰਧਾਰਤ ਸਮੇਂ ਅਨੁਸਾਰ ਅੱਜ ਗੁਰਜੰਟ ਸਿੰਘ ਨਿੱਜੀ ਤੌਰ ’ਤੇ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਅਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਆਪਣਾ ਲਿਖਤੀ ਸਪੱਸ਼ਟੀਕਰਨ ਸੌਂਪਿਆ। ਇਸ ਮੌਕੇ ਉਨ੍ਹਾਂ ਵਲੋਂ ਮੀਡੀਆ ਨਾਲ ਕਿਸੇ ਵੀ ਕਿਸਮ ਦੀ ਗੱਲਬਾਤ ਨਹੀਂ ਕੀਤੀ ਗਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button