ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਮੁਸਲਮਾਨ, ਕੀਤਾ ਅਜਿਹਾ ਕੰਮ, ਹੋ ਰਹੀ ਵਾਹ ਵਾਹ
ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਹਾਲ ਦੇ ਲਈ ਮਲੇਰਕੋਟਲਾ ਤੋਂ ਮੁਸਲਿਮ ਭਾਈਚਾਰੇ ਵੱਲੋਂ 33 ਕੁਇੰਟਲ ਕਣਕ ਭੇਂਟ ਕੀਤੀ ਗਈ। ਮੁਸਲਿਮ ਭਾਈਚਾਰੇ ਦੇ ਲੋਕ ਮਲੇਰਕੋਟਲਾ ਤੋਂ ਖਾਸ ਤੌਰ ਤੇ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਨੇ ਲੰਗਰ ਹਾਲ ਵਿੱਚ ਕਣਕ ਭੇਟ ਕੀਤੀ।
ਮਾਝੀ ਨੇ ਸਬੂਤਾਂ ਸਣੇ ਕੀਤਾ ਵੱਡਾ ਖ਼ੁਲਾਸਾ | ਜਥੇਦਾਰ ਸਾਬ੍ਹ ਹੁਣ ਵੀ ਕੁਝ ਬੋਲੋ
ਇਸ ਦੌਰਾਨ ਉਨ੍ਹਾਂ ਨੇ ਪੰਗਤ ਵਿਚ ਬੈਠ ਕੇ ਲੰਗਰ ਵੀ ਛਕਿਆ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਵੀ ਹੋਏ। ਇਸ ਦੌਰਾਨ ਮਸੀਰ ਅਖ਼ਤਰ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਉਹ ਸਿੱਖ ਮੁਸਲਮਾਨ ਭਾਈਚਾਰਕ ਸਾਂਝ ਦੇ ਲਈ ਕੰਮ ਕਰ ਰਹੇ ਹਨ ਪਰ ਕੁਝ ਸ਼ਰਾਰਤੀ ਲੋਕ ਉਹਨਾਂ ਦੇ ਵਿੱਚ ਗਲਤ ਫਹਿਮੀ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਉਹ ਅਜਿਹਾ ਨਹੀਂ ਹੋਣ ਦੇਣਗੇ।
Weather Update | ਮੀਂਹ ਬਾਰੇ ਮੌਸਮ ਵਿਭਾਗ ਦੀ ਭਵਿੱਖਬਾਣੀ
ਇਸ ਲਈ ਉਹ ਸ੍ਰੀ ਦਰਬਾਰ ਸਾਹਿਬ ਪਹੁੰਚੇ। ਉਹਨਾਂ ਦੇ ਨਾਲ 14 ਹੋਰ ਮੁਸਲਿਮ ਭਾਈਚਾਰੇ ਦੇ ਲੋਕ ਆਏ ਹੋਏ ਸਨ। ਉਥੇ ਹੀ ਐਸਜੀਪੀਸੀ ਮੈਂਬਰਾਂ ਦਾ ਕਹਿਣਾ ਹੈ ਕਿ ਮਲੇਰਕੋਟਲਾ ਤੋਂ ਮੁਸਲਿਮ ਭਾਈਚਾਰੇ ਦੇ ਲੋਕ ਸਾਂਝੀਵਾਲਤਾ ਦਾ ਸੰਦੇਸ਼ ਲੈ ਕੇ ਆਏ ਸੀ। ਜਿਸ ਤੇ ਉਨ੍ਹਾਂ ਨੇ ਖੁਸ਼ੀ ਜ਼ਾਹਿਰ ਕੀਤੀ।
ਇਸ ਦੌਰਾਨ ਉਨ੍ਹਾਂ ਨੇ ਅਜਿਹੇ ਲੋਕਾਂ ਨੂੰ ਸੰਦੇਸ਼ ਵੀ ਦਿੱਤਾ ਜੋ ਹਿੰਦੂ ਮੁਸਲਿਮ ਭਾਈਚਾਰਾ ਏਕਤਾ ਦੇ ਵਿੱਚ ਫੁੱਟ ਪਾਉਣ ਦੀ ਕੋਸ਼ਿਸ਼ ਕਰਦੇ ਹਨ। ਮਲੇਰਕੋਟਲਾ ਦੇ ਮੁਸਲਿਮ ਭਾਈਚਾਰੇ ਵੱਲੋਂ ਚੁੱਕਿਆ ਗਿਆ ਇਹ ਕਦਮ ਇਕ ਸ਼ਲਾਘਾਯੋਗ ਕਦਮ ਹੈ। ਜ਼ਰੂਰਤ ਹੈ ਹਿੰਦੂ ਮੁਸਲਮਾਨ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਦੇ ਲਈ ਅਜਿਹੇ ਹੋਰ ਕਦਮ ਚੁੱਕਣ ਦੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.