ਸ੍ਰੀ ਹੇਮਕੁੰਟ ਸਾਹਿਬ ਦੇ ਰਾਹ ‘ਚ ਗੁਰਦੁਆਰਾ ਸ੍ਰੀ ਗੋਬਿੰਦ ਧਾਮ ਨੂੰ ਢਾਹੁਣ ਦਾ ਅਸਲ ਸੱਚ
ਪਟਿਆਲਾ : ਇਹਨੀਂ ਦਿਨੀਂ ਸ੍ਰੀ ਹੇਮਕੁੰਟ ਸਾਹਿਬ ਦੇ ਰਾਹ ‘ਚ ਗੁਰਦੁਆਰਾ ਸ੍ਰੀ ਗੋਬਿੰਦ ਧਾਮ ਨੂੰ ਢਾਹੁਣ ਬਾਰੇ ਖ਼ਬਰਾਂ ਚਰਚਾ ਵਿੱਚ ਹਨ। ਕੀ ਸਚਮੁੱਚ ਗੁਰਦੁਆਰਾ ਸਾਹਿਬ ਨੂੰ ਢਾਹ ਦਿੱਤਾ ਜਾਵੇਗਾ। ਇਸ ਖ਼ਬਰ ਦੀ ਸੱਚਾਈ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਦਰਅਸਲ ਨੈਨੀਤਾਲ ਹਾਈ ਕੋਰਟ ਨੇ 2018 `ਚ ਗੁਰਦੁਆਰਾ ਗੋਬਿੰਦ ਧਾਮ ਦੀ ਇਮਾਰਤ ਦੇ ਕੁਝ ਹਿੱਸੇ ਨੂੰ ਗੈਰ ਕਾਨੂੰਨੀ ਕਰਾਰ ਦਿੱਤਾ ਸੀ ਪਰ ਹੁਣ ਤੱਕ ਪ੍ਰਸ਼ਾਸਨ ਨੇ ਇਸ ‘ਤੇ ਕੋਈ ਕਾਰਵਾਈ ਨਹੀਂ ਕੀਤੀ ਸੀ ਤੇ ਹੁਣ ਤਾਜ਼ਾ ਹੁਕਮਾਂ ਮੁਤਾਬਕ ਨੈਨੀਤਾਲ ਹਾਈ ਕੋਰਟ ਨੇ ਫੇਰ ਤੋਂ ਗ਼ੈਰ ਕਾਨੂੰਨੀ ਇਮਾਰਤਾਂ `ਤੇ ਕਾਰਵਾਈ ਕਰਨ ਬਾਰੇ ਜਵਾਬਤਲਬੀ ਕੀਤੀ।
🔴 LIVE | ਕਾਂਗਰਸੀ ਮੰਤਰੀ ਦੇ ਘਰ ਗਿਆ ਡੇਰਾਮੁਖੀ | ਚਾਰੇ ਪਾਸੇ ਹੋ ਗਈ ਚਰਚਾ |
ਜੰਗਲਾਤ ਵਿਭਾਗ ਦੀ ਮੰਨੀਏ ਤਾਂ ਗੋਬਿੰਦ ਧਾਮ ਸਣੇ ਹੋਟਲ, ਰੈਸਟੋਰੈਂਟ ਤੇ ਢਾਬੇ ਦੀ ਜ਼ਮੀਨ ਜੰਗਲਾਤ ਵਿਭਾਗ ਦੇ ਅਧੀਨ ਆਉਂਦੀ ਹੈ। 10 ਤੋਂ 15 ਜੂਨ ਦਰਮਿਆਨ ਇਮਾਰਤਾਂ ਨੂੰ ਖਾਲੀ ਕਰਵਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ। ਜੇਕਰ ਜਗ੍ਹਾ ਖਾਲੀ ਨਹੀਂ ਕੀਤੀ ਜਾਂਦੀ ਤਾਂ ਢਹਿ ਢੇਰੀ ਕਰ ਦਿੱਤੀ ਜਾਵੇਗੀ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੀ ਮੌਜੂਦ ਰਹੇਗੀ। ਓਧਰ ਗੁਰਦੁਆਰਾ ਗੋਬਿੰਦ ਧਾਮ ਦੇ ਪ੍ਰਬੰਧਕਾਂ ਵੱਲੋਂ ਇਮਾਰਤ ਨੂੰ ਬਚਾਉਣ ਲਈ ਜੱਦੋ ਜਹਿਦ ਕੀਤੀ ਜਾ ਰਹੀ ਹੈ।
ਬਾਦਲਾਂ ਤੇ ਸ਼੍ਰੋਮਣੀ ਕਮੇਟੀ ਦਾ ਚਿਹਰਾ ਬੇਨਕਾਬ ! ਆਹ ਸੁਣ ਕੇ ਅੱਖਾਂ ਖੁੱਲ੍ਹੀਆਂ ਰਹਿ ਜਾਣਗੀਆਂ
ਦੂਜੇ ਪਾਸੇ ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਵੀ ਖ਼ਬਰ ਨੂੰ ਅਫ਼ਵਾਹ ਦੱਸਿਆ ਹੈ। ਖ਼ਬਰ ਫੈਲਦਿਆਂ ਹੀ ਸਿੱਖਾਂ ਦਾ ਜੱਥਾ ਪ੍ਰਬੰਧਕਾਂ ਕੋਲ ਪਹੁੰਚਿਆ। ਜਿਸ ਤੋਂ ਬਾਅਦ ਉਹਨਾਂ ਨੂੰ ਵੀ ਵਿਸ਼ਵਾਸ ਦਿਵਾਇਆ ਗਿਆ ਹੈ ਤੇ ਅਜਿਹੀ ਕੋਈ ਕਾਰਵਾਈ ਨਹੀਂ ਹੋਵੇਗੀ। ਜਿਸ ਨਾਲ ਤਮਾਮ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੇ। ਹਾਲ ਦੀ ਘੜੀ ਇਹੀ ਕਿਹਾ ਜਾ ਰਿਹਾ ਹੈ ਕਿ ਗੁਰਦੁਆਰਾ ਗੋਬਿੰਦ ਧਾਮ ਦੀ ਇਮਾਰਤ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ ਪਰ ਫੇਰ ਵੀ ਸ਼ਰਧਾਲੂਆਂ ‘ਚ ਇਸ ਗੱਲ ਦੀ ਚਿੰਤਾ ਜ਼ਰੂਰ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.