Breaking NewsD5 specialIndiaNewsTop News

ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜਲੰਧਰ ਪਹੁੰਚੇ PM ਮੋਦੀ

ਜਲੰਧਰ : ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪ੍ਰਧਾਨ ਮੰਤਰੀ ਮੋਦੀ ਜਲੰਧਰ ਪਹੁੰਚੇ ਹਨ। ਪੰਜਾਬ ਵਿਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਨ੍ਹਾਂ ਵਲੋਂ ਇਹ ਪਹਿਲੀ ਚੋਣ ਰੈਲੀ ਕੀਤੀ ਜਾ ਰਹੀ ਹੈ। ਪੰਜਾਬ ਲਈ ਕਈ ਵੱਡੇ ਐਲਾਨ ਉਨ੍ਹਾਂ ਵਲੋਂ ਕੀਤੇ ਜਾ ਸਕਦੇ ਹਨ। ਦੱਸ ਦਈਏ ਕਿ 20 ਫਰਵਰੀ ਨੂੰ ਪੰਜਾਬ ’ਚ ਵੋਟਾਂ ਪੈਣਗੀਆਂ। ਇਸ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ ਪੰਜਾਬ ਸੂਬੇ ਦੇ ਜ਼ਿਲ੍ਹੇ ਜਲੰਧਰ ਵਿਖੇ ਪਹੁੰਚੇ ਗਏ ਹਨ। ਪ੍ਰਧਾਨ ਮੰਤਰੀ, ਜਲੰਧਰ ਦੀ ਪੀ. ਏ. ਪੀ. ਗਰਾਊਂਡ ’ਚ ਆਪਣੀ ਪਹਿਲੀ ਰੈਲੀ ਨੂੰ ਸੰਬੋਧਿਤ ਕਰਨਗੇ।

PM Modi ਹੋਇਆ ਮੇਹਰਬਾਨ! Punjab ’ਚ ਮਚਾਇਆ ਗਦਰ, ਲੋਕਾਂ ਨੂੰ ਮਿਲਣਗੇ ਖੁੱਲ੍ਹੇ ਗੱਫੇ? | D5 Channel Punjabi

ਪੰਜਾਬ ਪੁਲਿਸ ਦੇ ਕਈ ਵੱਡੇ ਅਧਿਕਾਰੀ ਵੀ ਭਾਰੀ ਪੁਲਿਸ ਫੋਰਸ ਸਮੇਤ ਸ਼ਹਿਰ ’ਚ ਮੌਜੂਦ ਹਨ। ਪ੍ਰਧਾਨ ਮੰਤਰੀ ਦੀ ਰੈਲੀ ਨੂੰ ਲੈ ਕੇ ਕਿ ਪੈਰਾਮਿਲਟਰੀ, ਸੀ. ਆਰ. ਪੀ. ਐੱਫ ਅਤੇ ਬੀ. ਐੱਸ. ਐੱਫ. ਦੇ ਜਵਾਨਾਂ ਅਤੇ ਕਮਾਂਡੋ ਦਸਤੇ ਵੀ ਕਈ ਥਾਵਾਂ ’ਤੇ ਤਾਇਨਾਤ ਕੀਤਾ ਗਿਆ ਹੈ। ਇਸ ਦੌਰਾਨ ਪੀ. ਏ. ਪੀ. ਦੇ ਆਲੇ-ਦੁਆਲੇ ਕਈ ਰਸਤੇ ਸੀਲ ਕਰ ਦਿੱਤੇ ਗਏ ਹਨ।

Punjab Election : ਕਾਂਗਰਸੀ ਲੀਡਰ Kulbir Zira ਨੂੰ ਪਿਆ ਘੇਰਾ, ਲੋਕਾਂ ਨੇ ਸਵਾਲ ਪੁੱਛਕੇ ਲਿਆਤੀਆਂ ਤ੍ਰੇਲੀਆਂ

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਇਸ ਤੋਂ ਪਹਿਲਾਂ 8 ਫਰਵਰੀ ਨੂੰ ਵਰਚੁਅਲ ਰੈਲੀ ਜ਼ਰੀਏ ਲੁਧਿਆਣਾ ਅਤੇ ਫਤਿਹਗੜ੍ਹ ਦੇ ਵਾਸੀਆਂ ਨੂੰ ਸੰਬੋਧਨ ਕੀਤਾ ਸੀ। ਪੰਜਾਬ ’ਚ ਭਾਜਪਾ ਪਾਰਟੀ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਲੋਕ ਕਾਂਗਰਸ (ਪੀ. ਐੱਲ. ਸੀ.) ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨਾਲ ਮਿਲ ਕੇ ਚੋਣਾਂ ਲੜ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button