Breaking NewsD5 specialIndiaNewsTop News

‘ਸੰਸਦ ਦਾ ਸਮਾਂ ਵਿਅਰਥ ਨਾ ਕਰੋ, ਕਰਨ ਦੋ ਮਹਿੰਗਾਈ,ਕਿਸਾਨ ਅਤੇ Pegasus ਦੀ ਗੱਲ’

ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ‘ਤੇ ਵਿਰੋਧੀ ਪੱਖ ਨੂੰ ਆਪਣਾ ਕੰਮ ਨਾ ਕਰਨ ਦੇਣ ਦਾ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਸੰਸਦ ਦਾ ਸਮਾਂ ਬਰਬਾਦ ਨਾ ਕੀਤਾ ਜਾਵੇ  ਉਨ੍ਹਾਂ ਨੇ ਕਿਹਾ ਕਿ ਮਹਿੰਗਾਈ, ਕਿਸਾਨ ਅਤੇ ਪੈਗਾਸਸ ‘ਤੇ ਚਰਚਾ ਹੋਣੀ ਚਾਹੀਦੀ ਹੈ। ਰਾਹੁਲ ਨੇ ਟਵੀਟ ਕੀਤਾ ,”ਸਾਡੇ ਲੋਕਤੰਤਰ ਦੀ ਬੁਨਿਆਦ ਹੈ ਕਿ ਸੰਸਦ ਜਨਤਾ ਦੀ ਆਵਾਜ਼ ਬਣ ਕੇ ਰਾਸ਼ਟਰੀ ਮਹੱਤਵ ਦੇ ਮੁੱਦਿਆਂ ‘ਤੇ ਚਰਚਾ ਕਰੇ। ਮੋਦੀ ਸਰਕਾਰ ਵਿਰੋਧੀ ਧਿਰ ਨੂੰ ਇਹ ਕੰਮ ਨਹੀਂ ਕਰਨ ਦੇ ਰਹੀ।”

🔴LIVE| ਕੇਂਦਰ ਦਾ ਕਿਸਾਨਾਂ ਨੂੰ ਵੱਡਾ ਝਟਕਾ, ਆਇਆ ਤੋਮਰ ਦਾ ਬਿਆਨ! ਪੁਲਿਸ ਨੇ ਚੱਕ-ਚੱਕ ਬੱਸਾਂ ‘ਚ ਸੁੱਟੇ ਅਕਾਲੀ ਵਰਕਰ!

ਕਾਂਗਰਸੀ ਨੇਤਾ ਨੇ ਇਸ ਗੱਲ ‘ਤੇ ਜ਼ੋਰ ਦਿੱਤਾ,”ਸੰਸਦ ਦਾ ਹੋਰ ਸਮਾਂ ਬਰਬਾਦ ਨਾ ਕਰੋ- ਕਰਨ ਦਿਓ ਮਹਿੰਗਾਈ, ਕਿਸਾਨ ਅਤੇ ਪੈਗਾਸਸ ਦੀ ਗੱਲ ਹੋਵੇ।” ਪੈਗਾਸਸ ਅਤੇ ਕੁਝ ਹੋਰ ਮੁੱਦਿਆਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਸੰਸਦ ਦੇ ਦੋਹਾਂ ਸਦਨਾਂ ‘ਚ ਗਤੀਰੋਧ ਬਣਿਆ ਹੋਇਆ ਹੈ। 19 ਜੁਲਾਈ ਤੋਂ ਮਾਨਸੂਨ ਸੈਸ਼ਨ ਸ਼ੁਰੂ ਹੋਇਆ ਸੀ ਪਰ ਹਾਲੇ ਤੱਕ ਦੋਹਾਂ ਸਦਨਾਂ ਦੀ ਕਾਰਵਾਈ ਰੁਕੀ ਰਹੀ ਹੈ। ਵਿਰੋਧੀ ਦਲਾਂ ਦਾ ਕਹਿਣਾ ਹੈ ਕਿ ਪੈਗਾਸਸ ਜਾਸੂਸੀ ਮੁੱਦੇ ‘ਤੇ ਚਰਚਾ ਕਰਵਾਉਣ ਲਈ ਸਰਕਾਰ ਤਿਆਰ ਹੋਣ ਤੋਂ ਬਾਅਦ ਹੀ ਸੰਸਦ ‘ਚ ਗਤੀਰੋਧ ਖ਼ਤਮ ਹੋਵੇਗਾ।

download 1 3

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button