
ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਹਰਿਆਣਾ ਦੇ ਕੁਰੂਕਸ਼ੇਤਰ ਤੋਂ ਇੱਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਸ਼ਨੀਵਾਰ ਰਾਤ ਨੂੰ, ਹਿਸਾਰ ਐਸਟੀਐਫ ਨੇ ਉਸ ਵਿਅਕਤੀ ਨੂੰ ਉਸਦੇ ਘਰੋਂ ਗ੍ਰਿਫ਼ਤਾਰ ਕੀਤਾ। ਪਛਾਣ ਹਰਕੀਰਤ ਸਿੰਘ ਵਜੋਂ ਹੋਈ ਹੈ। ਜੋ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਵਿੱਚ ਇੱਕ ਸੁਪਰਵਾਈਜ਼ਰ ਹੈ ਅਤੇ ਕੁਰੂਕਸ਼ੇਤਰ ਤੋਂ ਪਾਕਿਸਤਾਨ ਵਿੱਚ ਸਿੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਲਈ ਪਾਕਿਸਤਾਨੀ ਵੀਜ਼ਾ ਪ੍ਰਾਪਤ ਕਰਨ ਵਿੱਚ ਮਦਦ ਕਰਦਾ ਹੈ। ਜਾਣਕਾਰੀ ਅਨੁਸਾਰ, ਇਸ ਕੰਮ ਦੌਰਾਨ ਉਹ ਪਾਕਿਸਤਾਨੀ ਦੂਤਾਵਾਸ ਦੇ ਸੰਪਰਕ ਵਿੱਚ ਆਇਆ ਅਤੇ ਉੱਥੋਂ ਹੀ ਉਸਦੇ ਜਾਸੂਸੀ ਨੈੱਟਵਰਕ ਵਿੱਚ ਸ਼ਾਮਲ ਹੋਣ ਦਾ ਸ਼ੱਕ ਸੀ। ਕੁਰੂਕਸ਼ੇਤਰ ਪੁਲਿਸ ਦਾ ਕਹਿਣਾ ਹੈ ਕਿ ਇਹ ਮਾਮਲਾ ਰਾਸ਼ਟਰੀ ਸੁਰੱਖਿਆ ਨਾਲ ਸਬੰਧਤ ਹੈ ਅਤੇ ਹਿਸਾਰ ਐਸਟੀਐਫ ਇਸਦੀ ਜਾਂਚ ਦੀ ਜ਼ਿੰਮੇਵਾਰੀ ਸੰਭਾਲ ਰਹੀ ਹੈ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.