
ਜ਼ਿਲ੍ਹਾ ਬਰਨਾਲਾ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਮੂੰਮ ਵਿਖੇ ਇਕ ਘਰ ‘ਚ ਅਚਾਨਕ ਅੱਗ ਲੱਗ ਜਾਣ ਕਾਰਨ ਪਤੀ–ਪਤਨੀ ਦੀ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਹੈ। ਹਾਦਸੇ ‘ਚ ਕਮਰੇ ‘ਚ ਪਿਆ ਘਰ ਦਾ ਸਾਮਾਨ ਵੀ ਸੜ ਕੇ ਸੁਆਹ ਹੋ ਗਿਆ। ਪਿੰਡ ‘ਚ ਸੋਗ ਦੀ ਲਹਿਰ ਛਾ ਗਈ ਹੈ। ਇਸ ਮੌਕੇ ਮ੍ਰਿਤਕ ਦੇ ਭਰਾ ਹਰਚੰਦ ਸਿੰਘ, ਜਸਵੰਤ ਸਿੰਘ ਤੇ ਸਤਿਨਾਮ ਸਿੰਘ ਨੇ ਦੱਸਿਆ ਕਿ ਸਵੇਰੇ ਤਕਰੀਬਨ ਤਿੰਨ ਵਜੇ ਬਰਸਾਤ ਦੌਰਾਨ ਜਗਰੂਪ ਸਿੰਘ 45 ਸਾਲ ਪੁੱਤਰ ਲਾਭ ਸਿੰਘ ਤੇ ਉਸ ਦੀ ਪਤਨੀ ਅੰਗਰੇਜ਼ ਕੌਰ ਘਰ ਦੇ ਵਿਹੜੇ ‘ਚ ਸੌਂ ਰਹੇ ਸਨ। ਬਾਰਿਸ਼ ਹੋਣ ਕਾਰਨ ਉਹ ਆਪਣੇ ਮੰਜੇ ਕਮਰੇ ਅੰਦਰ ਕਰ ਕੇ ਸੌਂ ਗਏ। ਇਸ ਦੌਰਾਨ ਕਮਰੇ ਦੀ ਬਿਜਲੀ ਸਪਲਾਈ ‘ਚ ਸ਼ਾਰਟ ਸਰਕਟ ਹੋ ਗਿਆ ਜਿਸ ਨਾਲ ਅਚਾਨਕ ਅੱਗ ਭੜਕ ਉਠੀ। ਹਾਦਸੇ ‘ਚ ਜਗਰੂਪ ਸਿੰਘ ਦੀ ਸਾਹ ਘੁੱਟਣ ਤੇ ਸੜਨ ਕਾਰਨ ਮੌਕੇ ‘ਤੇ ਹੀ ਮੌਤ ਹੋ ਗਈ। ਉਸ ਦੀ ਪਤਨੀ ਅੰਗਰੇਜ਼ ਕੌਰ ਬਹੁਤ ਜ਼ਿਆਦਾ ਝੁਲਸਣ ਨਾਲ ਜ਼ਖ਼ਮੀ ਹੋ ਗਈ। ਉਸ ਨੂੰ ਤੁਰੰਤ ਬਰਨਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਹਾਲਤ ਗੰਭੀਰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਫਰੀਦਕੋਟ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਜਿੱਥੇ ਜ਼ਖ਼ਮਾਂ ਦੀ ਤਾਵ ਨਾ ਸਹਾਰਦਿਆਂ ਉਹ ਦਮ ਤੋੜ ਗਈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.