ਮੁਹਾਲੀ ਦੇ ਬਰਖ਼ਾਸਤ ਡੀਐੱਸਪੀ ਗੁਰਸ਼ੇਰ ਸਿੰਘ ਸੰਧੂ ’ਤੇ ਦੋਸ਼ ਲੱਗੇ ਸਨ ਕਿ ਉਨ੍ਹਾਂ ਨੇ ਆਪਣੀ ਹਿਰਾਸਤ ’ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਕਰਵਾਈ ਸੀ। ਇਸ ’ਤੇ ਖ਼ੁਦ ਨੋਟਿਸ ਲੈਂਦੇ ਹੋਏ ਹਾਈ ਕੋਰਟ ਨੇ ਮਾਮਲੇ ’ਚ ਸੁਣਵਾਈ ਕੀਤੀ ਸੀ। ਹਾਈ ਕੋਰਟ ਦੇ ਆਦੇਸ਼ਾਂ ’ਤੇ ਇਕ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਸੀ। ਇਹ ਕਮੇਟੀ ਡੀਜੀਪੀ ਇੰਟੈਲੀਜੈਂਸ ਪ੍ਰਬੋਧਕੁਮਾਰ ਦੀ ਅਗਵਾਈ ’ਚ ਜਾਂਚ ਕਰ ਰਹੀ ਹੈ ਪਰ ਜਾਂਚ ਕਮੇਟੀ ਦੀ ਅਗਵਾਈ ਕਰ ਰਹੇ ਡੀਜੀਪੀ ਪ੍ਰਬੋਧ ਕੁਮਾਰ ਦੀ ਸੇਵਾਮੁਕਤੀ ਕਾਰਨ ਪੰਜਾਬ ਸਰਕਾਰ ਇਸ ਕਮੇਟੀ ਲਈ ਕਿਸੇ ਹੋਰ ਅਧਿਕਾਰੀ ਨੂੰ ਨਿਯੁਕਤ ਕਰਨਾ ਚਾਹੁੰਦੀ ਹੈ। ਇਸ ’ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਅੱਜ ਫ਼ੈਸਲਾ ਕਰੇਗੀ। ਉਥੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਸ ਦੇ ਲਈ ਪੰਜਾਬ ਸਰਕਾਰ ਤੋਂ ਕਿਸੇ ਦੂਸਰੇ ਡੀਜੀਪੀ ਪੱਧਰ ਦੇ ਅਧਿਕਾਰੀਆਂ ਦਾ ਪੈਨਲ ਵੀ ਮੰਗਿਆ ਗਿਆ ਹੈ। ਇਸ ’ਤੇ ਅੱਜ ਅਦਾਲਤ ਫ਼ੈਸਲਾ ਸੁਣਾਏਗੀ ਕਿ ਕਿਸੇ ਦੂਸਰੇ ਅਧਿਕਾਰੀ ਨੂੰ ਲਗਾਇਆ ਜਾਵੇ ਜਾਂ ਨਹੀਂ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.