ਪੰਜਾਬ-ਹਰਿਆਣਾ ਖਨੌਰੀ ਸਰਹੱਦ ‘ਤੇ ਕਿਸਾਨ ਅੰਦੋਲਨ ਦੌਰਾਨ ਜ਼ਖ਼ਮੀ ਹੋਏ ਨੌਜਵਾਨ ਕਿਸਾਨ ਪ੍ਰਿਤਪਾਲ ਸਿੰਘ ਦੇ ਪਿਤਾ ਵੱਲੋਂ ਦਾਇਰ ਹੈਬੀਅਸ ਕਾਰਪਸ ਪਟੀਸ਼ਨ ਨੂੰ ਹਾਈ ਕੋਰਟ ਨੇ ਰੱਦ ਕਰਨ ਲਈ ਹਰਿਆਣਾ ਦੀ ਪਟੀਸ਼ਨ ਨੂੰ ਸਵੀਕਾਰ ਨਹੀਂ ਕੀਤਾ। ਪੰਜਾਬ-ਹਰਿਆਣਾ ਹਾਈ ਕੋਰਟ ਨੇ ਸੂਬੇ ਦਾ ਪੱਖ ਸਮਝਣ ਤੋਂ ਅਸਮਰੱਥਾ ਪ੍ਰਗਟਾਈ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਪ੍ਰਿਤਪਾਲ ਸਿੰਘ 15 ਪੁਲੀਸ ਮੁਲਾਜ਼ਮਾਂ ਨੂੰ ਜ਼ਖ਼ਮੀ ਕਰਨ ਤੋਂ ਬਾਅਦ ਦਰਜ ਕੀਤੇ ਗਏ ਕਤਲ ਦੀ ਕੋਸ਼ਿਸ਼ ਦੇ ਕੇਸ ਵਿੱਚ ਭੀੜ ਨੂੰ ਭੜਕਾਉਣ ਦਾ ਮੁੱਖ ਮੁਲਜ਼ਮ ਸੀ।
ਪਿਛਲੀ ਸੁਣਵਾਈ ‘ਤੇ ਹਾਈ ਕੋਰਟ ਨੇ ਚੰਡੀਗੜ੍ਹ ਦੇ ਸੀਜੇਐਮ (ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ) ਨੂੰ ਪੀਜੀਆਈ ਜਾ ਕੇ ਪ੍ਰਿਤਪਾਲ ਸਿੰਘ ਦੇ ਬਿਆਨ ਦਰਜ ਕਰਨ ਦੇ ਹੁਕਮ ਦਿਤੇ ਸਨ। ਹਾਈ ਕੋਰਟ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਬਿਆਨ ਦਰਜ ਕਰਨ ਸਮੇਂ ਡਾਕਟਰ ਦੀ ਹਾਜ਼ਰੀ ਜ਼ਰੂਰੀ ਹੋਵੇਗੀ ਅਤੇ ਹਰਿਆਣਾ ਪੁਲਿਸ ਦਾ ਏਸੀਪੀ ਵੀ ਮੌਜੂਦ ਹੋਵੇਗਾ।
ਪ੍ਰਿਤਪਾਲ ਸਿੰਘ ਦੇ ਪਿਤਾ ਦਵਿੰਦਰ ਸਿੰਘ ਵਾਸੀ ਸੰਗਰੂਰ ਨੇ ਪਟੀਸ਼ਨ ਵਿਚ ਕਿਹਾ ਸੀ ਉਸ ਦਾ ਪੁੱਤਰ ਕਿਸਾਨਾਂ ਨਾਲ ਸ਼ਾਂਤਮਈ ਪ੍ਰਦਰਸ਼ਨ ਵਿਚ ਹਿੱਸਾ ਲੈ ਰਿਹਾ ਹੈ। ਹਰਿਆਣਾ ਪੁਲਿਸ ਨੇ 21 ਫਰਵਰੀ ਨੂੰ ਦੁਪਹਿਰ 2 ਵਜੇ ਖਨੌਰੀ ਹੱਦ ਤੋਂ ਪੰਜਾਬ ਦੇ ਖੇਤਰ ਵਿਚ ਦਾਖਲ ਹੋ ਕੇ ਉਸ ਨੂੰ ਜ਼ਖ਼ਮੀ ਕਰ ਦਿਤਾ ਸੀ। ਜ਼ਖਮੀ ਹੋਣ ਤੋਂ ਬਾਅਦ ਉਸ ਨੂੰ ਪੁਲਿਸ ਨੇ ਗੈਰ-ਕਾਨੂੰਨੀ ਤੌਰ ‘ਤੇ ਹਿਰਾਸਤ ‘ਚ ਲੈ ਲਿਆ ਸੀ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.