ਹੁਣ ਪੈਣਗੀਆਂ ਸ਼੍ਰੋਮਣੀ ਕਮੇਟੀ ਦੀਆਂ ਵੋਟਾਂ!
ਨਾਭਾ : ਵਿਰੋਧੀ ਧਿਰ ਅਹੁਦੇ ਦੀ ਕੁਰਸੀ ਸੰਭਾਲਣ ਤੋਂ ਬਾਅਦ ਹਰਪਾਲ ਚੀਮਾ ਕਿਸੇ ਵੀ ਪਾਰਟੀ ਨੂੰ ਨਿਸ਼ਾਨੇ ‘ਤੇ ਲੈਣ ਦੀ ਕੋਈ ਕਸਰ ਨਹੀਂ ਛੱਡ ਰਹੇ। ਭਾਵੇਂ ਉਹ ਕਾਂਗਰਸ ਸਰਕਾਰ ਹੋਵੇ ਜਾਂ ਅਕਾਲੀ ਦਲ, ਕੋਈ ਵੀ ਪਾਰਟੀ ਚੀਮਾਂ ਦੇ ਸ਼ਬਦੀ ਹਮਲਿਆਂ ਤੋਂ ਬਚ ਨਹੀਂ ਰਹੀ। ਇਸ ਵਾਰ ਨਾਭਾ ‘ਚ ਕਬੱਡੀ ਟੂਰਨਾਮੈਂਟ ਦੌਰਾਨ ਮੁੱਖ ਮਹਿਮਾਨ ਦੇ ਤੌਰ ‘ਤੇ ਪਹੁੰਚੇ ਚੀਮਾਂ ਨੇ ਐਸਜੀਪੀਸੀ ਚੋਣਾਂ ਨੂੰ ਲੈ ਕੇ ਆਪਣਾ ਪੱਖ ਰੱਖ ਦਿੱਤਾ। ਉਨ੍ਹਾਂ ਦਾ ਕਹਿਣਾ ਕਿ ਐਸਜੀਪੀਸੀ ਦੇ ਨੁਮਾਇੰਦੀਆਂ ਦੀ ਮਿਆਦ ਪੂਰੀ ਹੋ ਚੁੱਕੀ ਹੈ ਤੇ ਨਵੀਂ ਐਸਜੀਪੀਸੀ ਚੋਣਾਂ ਜਲਦ ਤੋਂ ਜਲਦ ਹੋਣੀਆਂ ਚਾਹੀਦੀਆਂ ਹਨ।
Read Also ਐਸਜੀਪੀਸੀ ਚੋਣਾਂ ਨੂੰ ਲੈ ਕੇ ਫੂਲਕਾ ਨੇ ਪੀਐੱਮ ਮੋਦੀ ਨੂੰ ਲਿਖੀ ਚਿੱਠੀ
ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ ਕੁੱਝ ਸਮੇਂ ਤੋਂ ਸਿੱਖਾਂ ਦੀ ਵੱਕਾਰੀ ਸੰਸਥਾ ਐਸਜੀਪੀਸੀ ਬਾਦਲਾਂ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਰਹਿ ਗਈ ਹੈ। ਇਸ ਤੋਂ ਇਲਾਵਾ ਪਟਿਆਲਾ ‘ਚ ਅਧਿਆਪਕਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦਾ ਸਮਰਥਨ ਕਰਦਿਆਂ ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਅਧਿਆਪਕਾਂ ਨਾਲ ਧੱਕਾ ਕੀਤਾ ਜਾ ਰਿਹਾ। ਤੁਹਾਨੂੰ ਦੱਸ ਦੇਈਏ ਕਿ ਸਾਬਕਾ ਵਿਰੋਧੀ ਧਿਰ ਆਗੂ ਐਚ ਐਸ ਫੂਲਕਾ ਵੀ ਐਸਜੀਪੀਸੀ ਦੀਆਂ ਚੋਣਾਂ ਸਬੰਧੀ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਆਪਣਾ ਇਤਰਾਜ਼ ਦਰਜ ਕਰਵਾ ਚੁੱਕੇ ਹਨ। ਫੂਲਕਾ ਨੇ ਇਨ੍ਹਾਂ ਚੋਣਾਂ ਨੂੰ ਜਲਦ ਤੋਂ ਜਲਦ ਕਰਵਾਉਣ ਦੀ ਜੋਰਦਾਰ ਮੰਗ ਕੀਤੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.