ਹੁਸ਼ਿਆਰਪੁਰ ‘ਚ ਮਿਲੀਆਂ ਗਊਆਂ ਦੀਆਂ ਲਾਸ਼ਾਂ, ਮਨੋਨੀਤ CM Bhagwant Mann ਨੇ DGP ਨੂੰ ਦਿੱਤੇ ਜਾਂਚ ਦੇ ਆਦੇਸ਼
ਹੁਸ਼ਿਆਰਪੁਰ : ਪੰਜਾਬ ਦੇ ਹੁਸ਼ਿਆਰਪੁਰ ‘ਚ ਉਸ ਸਮੇਂ ਮਾਹੌਲ ਤਣਾਅਪੂਰਣ ਹੋ ਗਿਆ ਜਦੋਂ ਜਿਲ੍ਹੇ ਦੇ ਟਾਂਡਾ ਉੜਮੁੜ ‘ਚ 20 ਗਾਵਾਂ ਮਰੀਆਂ ਮਿਲੀਆਂ। ਜਾਣਕਾਰੀ ਮੁਤਾਬਕ ਸਾਰੀਆਂ ਗਊਆਂ ਦੇ ਧੜ ਅਤੇ ਸਿਰ ਅਲੱਗ – ਅਲੱਗ ਮਿਲੇ ਹਨ। ਜਿਸ ਤੋਂ ਬਾਅਦ ਲੋਕਾਂ ‘ਚ ਬੇਹੱਦ ਨਾਰਾਜ਼ਗੀ ਹੈ।
Khabran Da Sira : ਸਹੁੰ ਚੁੱਕਣ ਤੋਂ ਪਹਿਲਾਂ ਭਗਵੰਤ ਮਾਨ ਦਾ ਐਕਸ਼ਨ, DGP ਨੂੰ ਦਿੱਤੇ ਆਰਡਰ, ਕਸੂਤੇ ਫਸਾਏ ਮੰਤਰੀ
ਉਥੇ ਹੀ ਹੁਣ ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੰਜਾਬ ਦੇ ਮਨੋਨੀਤ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਸੂਬੇ ਦੇ ਡੀਜੀਪੀ ਨੂੰ ਇਸ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ। ਡੀਜੀਪੀ ਨੂੰ ਹਦਾਇਤਾਂ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸ਼ਰਾਰਤੀ ਅਨਸਰ ਅਜਿਹੀਆਂ ਅਣਮਨੁੱਖੀ ਕਾਰਵਾਈਆਂ ਤੋਂ ਦੂਰ ਰਹਿਣ ਕਿਉਂਕਿ ਅਮਨ ਕਾਨੂੰਨ ਦੀ ਵਿਵਸਥਾ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਅਜਿਹੇ ਅਪਰਾਧਾਂ ਨੂੰ ਅੰਜਾਮ ਦੇ ਕੇ ਸੂਬੇ ਦਾ ਅਮਨ-ਸ਼ਾਂਤੀ ਵਾਲਾ ਮਾਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਡੀਜੀਪੀ ਨੂੰ ਇਹ ਵੀ ਕਿਹਾ ਕਿ ਅਜਿਹੇ ਘਿਨਾਉਣੇ ਕੰਮਾਂ ਵਿੱਚ ਸ਼ਾਮਲ ਹੋਰਨਾਂ ਨੂੰ ਰੋਕਣ ਲਈ ਗਊਆਂ ਦੇ ਸਿਰ ਕਲਮ ਕਰਨ ਵਾਲੇ ਪਾਏ ਜਾਣ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ। ਉਧਰ, ਮਾਨ ਨੇ ਕਿਹਾ ਕਿ ਇਸ ਨਾ ਮੁਆਫ਼ੀਯੋਗ ਅਤੇ ਬੇਹੱਦ ਸ਼ਰਮਨਾਕ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ, ਜਿਸ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਜਾਣੀ ਚਾਹੀਦੀ ਹੈ। ਭਗਵੰਤ ਮਾਨ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਹਾਲਾਤ ਵਿੱਚ ਸੰਜਮ ਵਰਤਣ ਕਿਉਂਕਿ ਸੂਬਾ ਪੁਲਿਸ ਨੂੰ ਪਹਿਲਾਂ ਹੀ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕਰਨ ਦੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ।
Taking serious note of incident of killing of cows near Cholang railway crossing in Hoshiarpur district, the Punjab CM designate @BhagwantMann directed the @DGPPunjabPolice to get a thorough probe conducted to book the culprits of this heinous crime.
— Government of Punjab (@PunjabGovtIndia) March 12, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.