NewsBreaking NewsD5 specialPoliticsPunjab

ਹੁਸ਼ਿਆਰਪੁਰ : ਸਾਬਕਾ ਕੇਂਦਰੀ ਮੰਤਰੀ ਤੀਕਸ਼ਣ ਸੂਦ ਦੇ ਘਰ ਸੁੱਟਿਆ ਗਿਆ ਗੋਬਰ , ਜੰਮ ਕੇ ਹੋਇਆ ਬਵਾਲ

ਹੁਸ਼ਿਆਰਪੁਰ : ਸਾਬਕਾ ਕੇਂਦਰੀ ਮੰਤਰੀ ਤੀਕਸ਼ਣ ਸੂਦ ਨੂੰ ਕਿਸਾਨਾਂ  ਦੇ ਖਿਲਾਫ ਬਿਆਨਬਾਜ਼ੀ ਕਰਨਾ ਮਹਿੰਗਾ ਪੈ ਗਿਆ ,  ਦਰਅਸਲ ਹੁਸ਼ਿਆਰਪੁਰ ਸਥਿਤ ਉਨ੍ਹਾਂ ਦੇ  ਘਰ ‘ਤੇ ਕੁੱਝ ਲੋਕਾਂ ਵੱਲੋਂ ਗੋਬਰ  ਦਾ ਢੇਰ ਸੁੱਟਿਆ ਗਿਆ। ਜਿਸ ਤੋਂ ਬਾਅਦ ਉੱਥੇ ਬਵਾਲ ਮੱਚ ਗਿਆ। ਤੀਕਸ਼ਣ ਸੂਦ ਸਮੇਤ ਬੀਜੇਪੀ  ਦੇ ਕਈ ਕਰਮਚਾਰੀਆਂ ਨੇ ਪੁਲਿਸ  ਦੇ ਖਿਲਾਫ ਜੰਮਕੇ ਨਾਅਰੇਬਾਜ਼ੀ ਕੀਤੀ। ਇਸ ਦੇ ਨਾਲ ਪੁਲਿਸ ਵੱਲੋਂ ਉਨ੍ਹਾਂ ਨੂੰ ਠੀਕ ਢੰਗ ਨਾਲ ਸੁਰੱਖਿਆ ਪ੍ਰਦਾਨ ਨਾ ਕੀਤੇ ਜਾਣ ਦਾ ਵੀ ਇਲਜ਼ਾਮ ਲਗਾਇਆ।

ਕੇਂਦਰ ਨਾਲ ਅਗਲੀ ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂ ਨੇ ਪਾਏ ਪਟਾਕੇ,ਕੇਂਦਰ ਨੇ ਕਿਉਂ ਰੱਖੀ 4 ਜਨਵਰੀ ਨੂੰ ਮੀਟਿੰਗ?

ਉਥੇ ਹੀ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਕਿਹਾ ਕਿ ਜੇਕਰ 2 ਘੰਟੇ  ਦੇ ‘ਚ ਆਰੋਪੀਆਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਪੂਰੇ ਹੁਸ਼ਿਆਰਪੁਰ ਸ਼ਹਿਰ ਨੂੰ ਬੰਦ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸਾਬਕਾ ਕੇਂਦਰੀ ਮੰਤਰੀ ਤੀਕਸ਼ਣ ਸੂਦ ਨੇ ਕਿਸਾਨਾਂ ਦੇ ਧਰਨੇ ਨੂੰ ਲੈ ਕੇ ਬਿਆਨਬਾਜ਼ੀ ਕਰਦੇ ਹੋਏ ਕਿਹਾ ਸੀ ਕਿ ਦਿੱਲੀ ‘ਚ ਜੋ ਲੋਕ ਪ੍ਰਦਰਸ਼ਨ ਕਰ ਰਹੇ ਹਨ ਉਹ ਲੋਕ ਉੱਥੇ ਪਿਕਨਿਕ ਮਨਾਉਣ ਜਾ ਰਹੇ ਹਨ, ਇਹ ਕੋਈ ਪ੍ਰਦਰਸ਼ਨ ਨਹੀਂ ਹੈ। ਜਿਸ ਤੋਂ ਬਾਅਦ ਤੋਂ ਹੀ ਲਗਾਤਾਰ ਤੀਕਸ਼ਣ ਸੂਦ ਦਾ ਵਿਰੋਧ ਲਗਾਤਾਰ ਜਾਰੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button