ਹੈਲਮਟ ਨਾ ਪਾਉਣ ਤੇ ਸਿੱਖ ਦਾ ਕੱਟਿਆ ਚਲਾਨ , ਬਾਅਦ ‘ਚ ਅਫਸਰਾਂ ਨੇ ਮੰਗੀ ਮਾਫੀ
ਇਸਲਾਮਾਬਾਦ : ਪਾਕਿਸਤਾਨ ਦੇ ਪੇਸ਼ਾਵਰ ਵਿੱਚ ਹੈਲਮਟ ਨਾ ਪਾਉਣ ਕਾਰਨ ਇੱਕ ਵਿਅਕਤੀ ਦਾ ਚਲਾਨ ਬਣਾ ਦਿੱਤਾ ਸੀ। ਹਾਲਾਂਕਿ ਬਾਅਦ ਵਿੱਚ ਅਧਿਕਾਰੀਆਂ ਨੂੰ ਆਪਣੀ ਗਲਤੀ ਦਾ ਅਹਿਸਾਸ ਹੋਇਆ ਅਤੇ ਉਨ੍ਹਾਂ ਨੇ ਨਾ ਸਿਰਫ ਉਸ ਨੌਜਵਾਨ ਤੋਂ ਮਾਂਫੀ ਮੰਗੀ ਸਗੋਂ ਪੂਰੇ ਭਾਈਚਾਰੇ ਤੋਂ ਮਾਂਫੀ ਮੰਗੀ। ਦੱਸ ਦਈਏ ਕਿ ਪਿਛਲੇ ਸਾਲ ਹੀ ਪੇਸ਼ਾਵਰ ਪੁਲਿਸ ਨੇ ਸਿੱਖਾਂ ਨੂੰ ਹੈਲਮਟ ਨਾ ਪਾਉਣ ਦੀ ਛੋਟ ਦਿੱਤੀ ਸੀ। ਪੇਸ਼ਾਵਰ ‘ਚ ਸਿੱਖ ਤਬਕੇ ਦੇ ਮੈਂਬਰ ਮਨਮੀਤ ਸਿੰਘ ਨੂੰ ਹੈਲਮਟ ਨਾ ਪਾਉਣ ਲਈ 100 ਰੁਪਏ ਜ਼ੁਰਮਾਨਾ ਲਾਇਆ ਗਿਆ।
Read Also ਪਾਕਿਸਤਾਨ ‘ਚ ਮੋਟਰਸਾਈਕਲ ਚਲਾਉਣ ਸਮੇਂ ਦਸਤਾਰਧਾਰੀ ਸਿੱਖਾਂ ਨੂੰ ਮਿਲੀ ਹੈਲਮਟ ਤੋਂ ਛੋਟ
ਪੇਸ਼ਾਵਰ ਦੇ ਐਸਐਸਪੀ ਟ੍ਰੈਫਿਕ ਕਾਸ਼ੀਫ ਜੁਲਫੀਕਰ ਨੇ ਦੱਸਿਆ ਕਿ ਚਲਾਨ ਜਾਰੀ ਕਰਨ ਵਾਲੇ ਵਾਰਡਨ ਨੂੰ ਇਹ ਨਹੀਂ ਸੀ ਪਤਾ ਸੀ ਕਿ ਸਿੱਖ ਭਾਈਚਾਰੇ ਨੂੰ ਹੈਲਮਟ ਪਾਉਣ ਤੋਂ ਛੋਟ ਦਿੱਤੀ ਗਈ ਹੈ। ਨੌਜਵਾਨ ਵਿਧਾਨ ਸਭਾ ਦੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਗੋਰਪਾਲ ਸਿੰਘ ਨੇ ਇਸ ਘਟਨਾ ‘ਤੇ ਨਿਰਾਸ਼ਾ ਜ਼ਾਹਰ ਕਰਦਿਆਂ ਕਿਹਾ ਕਿ ਅਸੈਂਬਲੀ ਨੇ ਸਿੱਖ ਭਾਈਚਾਰੇ ਨੂੰ ਹੈਲਮਟ ਪਾਉਣ ਤੋਂ ਛੋਟ ਦਿੱਤੀ ਸੀ। ਉਨ੍ਹਾਂ ਨੇ ਕਿਹਾ ਕਿ ਉਹ ਇਸ ਘਟਨਾ ਤੋਂ ਚਿੰਤਤ ਹਨ ਅਤੇ ਜਲਦੀ ਹੀ ਇਸ ਮੁੱਦੇ ਨੂੰ ਪ੍ਰੋਵਿੰਸ਼ੀਅਲ ਅਸੈਂਬਲੀ ਵਿੱਚ ਉਠਾਇਆ ਜਾਏਗਾ ਤਾਂ ਜੋ ਭਵਿੱਖ ‘ਚ ਦੁਬਾਰਾ ਅਜਿਹੀ ਘਟਨਾ ਨਾ ਵਾਪਰ ਸਕੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.